ਪੰਜਾਬੀ ਨੌਜਵਾਨ ਦੀ ਲਿਬਨਾਨ ''ਚ ਸ਼ੱਕੀ ਹਾਲਾਤ ''ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
Saturday, Apr 18, 2026 - 11:58 AM (IST)
ਭੁਲੱਥ (ਰਜਿੰਦਰ)- ਹਲਕਾ ਭੁਲੱਥ ਇਲਾਕੇ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਇਕ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (36) ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦਾ ਪਤੀ ਲਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਲਿਬਨਾਨ ਗਿਆ ਸੀ। ਉਥੇ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਪਰਿਵਾਰ ਵੱਲੋਂ ਇਥੋਂ ਦਵਾਈਆਂ ਵੀ ਭੇਜੀਆਂ ਗਈਆਂ ਸਨ, ਜੋ ਅਜੇ ਤੱਕ ਉਸ ਤੱਕ ਨਹੀਂ ਪਹੁੰਚ ਸਕੀਆਂ ਸਨ।
ਰੁਪਿੰਦਰ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਲਖਵਿੰਦਰ ਸਿੰਘ ਨੇ ਫ਼ੋਨ ’ਤੇ ਦੱਸਿਆ ਸੀ ਕਿ ਛਾਤੀ 'ਚ ਦਰਦ ਹੋਣ ਕਾਰਨ ਉਸ ਕੋਲੋਂ ਕੰਮ ਨਹੀਂ ਹੋ ਰਿਹਾ ਸੀ, ਜਿਸ ਕਰਕੇ ਉਸ ਦੇ ਮਾਲਕ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
ਪਤਨੀ ਮੁਤਾਬਕ ਅਗਲੇ ਦਿਨ ਮਾਲਕ ਨੇ ਫ਼ੋਨ ’ਤੇ ਸੂਚਨਾ ਦਿੱਤੀ ਕਿ ਲਖਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ ਪਰ ਪਰਿਵਾਰ ਦਾ ਇਲਜ਼ਾਮ ਹੈ ਕਿ ਲਖਵਿੰਦਰ ਦੀ ਮੌਤ ਮਾਲਕ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਹੋਈ ਹੈ ਅਤੇ ਲਿਬਨਾਨ ਤੋਂ ਆਈਆਂ ਤਸਵੀਰਾਂ ਵੀ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਬੇਟੀਆਂ ਛੱਡ ਗਿਆ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਵਿਚ ਮਾਤਮ ਛਾ ਗਿਆ ਹੈ। ਪਰਿਵਾਰ ਨੇ ਸਰਕਾਰ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।




ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
