ਇਕ ਹੋਰ ਪੰਜਾਬੀ ਨੌਜਵਾਨ ਲਈ ''ਕਾਲ'' ਬਣਿਆ ''ਚਿੱਟਾ''! ਓਵਰਡੋਜ਼ ਨਾਲ ਹੋਈ ਮੌਤ
Saturday, Jul 26, 2025 - 02:59 PM (IST)

ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੇਅੰਤ ਸਿੰਘ (26) ਪੁੱਤਰ ਭੁਪਿੰਦਰ ਸਿੰਘ ਵਾਸੀ ਚੰਨਣਵਾਲ ਵਜੋਂ ਹੋਈ ਹੈ, ਜੋ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ। ਮ੍ਰਿਤਕ ਨੌਜਵਾਨ ਬੇਅੰਤ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਮੇਂ ਤੋਂ ਚਿੱਟੇ ਦੀ ਆਦਤ ਦਾ ਸ਼ਿਕਾਰ ਸੀ। ਉਨ੍ਹਾਂ ਨੇ ਕਈ ਵਾਰ ਉਸ ਨੂੰ ਸਮਝਾਇਆ, ਪਰ ਉਹ ਗੁੱਸੇ ਵਿਚ ਆ ਕੇ ਪਰਿਵਾਰ ਨਾਲ ਝਗੜਾ ਕਰਦਾ ਸੀ। ਬੀਤੀ ਰਾਤ ਉਹ ਬਾਹਰੋਂ ਚਿੱਟਾ ਲਾ ਕੇ ਆਇਆ, ਰਾਤ ਨੂੰ ਖਾਣ-ਪੀਣ ਤੋਂ ਬਾਅਦ ਉਸਨੇ ਵੱਧ ਮਾਤਰਾ ਵਿੱਚ ਨਸ਼ਾ ਕਰ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਫ਼ਿਰ ਸਤਾਉਣ ਲੱਗੀ ਹੁੰਮਸ ਭਰੀ ਗਰਮੀ! ਜਾਣੋ ਕਦੋਂ ਪਵੇਗਾ ਮੀਂਹ
ਉੱਥੇ ਹੀ ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਅਤੇ ਬਲਵਿੰਦਰ ਸਿੰਘ ਨੇ ਨਸ਼ੇ ਦੀ ਇਸ ਘਾਤਕ ਲਹਿਰ ਉੱਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਪੰਚਾਇਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਫੈਲਾ ਰਹੀ ਹੈ। ਯੂਥ ਕਾਂਗਰਸ ਆਗੂ ਬੰਨੀ ਖਹਿਰਾ ਨੇ ਵੀ ਨੌਜਵਾਨ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ। ਦੂਜੇ ਪਾਸੇ ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਵੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8