ਪਿੰਡ ਰਾਮਪੁਰਾ ''ਚ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ

Monday, Aug 03, 2026 - 08:43 PM (IST)

ਪਿੰਡ ਰਾਮਪੁਰਾ ''ਚ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ

ਭਵਾਨੀਗੜ੍ਹ (ਵਿਕਾਸ ਮਿੱਤਲ)- ਨੇੜਲੇ ਪਿੰਡ ਰਾਮਪੁਰਾ ਵਿਖੇ 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਖਬਰ ਹੈ। ਬਲਾਕ ਸੰਮਤੀ ਮੈਂਬਰ ਸੁਖਚੈਨ ਸਿੰਘ ਚੈਨੀ ਰਾਮਪੁਰਾ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਖੁਸ਼ਪ੍ਰੀਤ ਸਿੰਘ ਉਰਫ਼ ਖੁਸ਼ੀ (17) ਵਜੋਂ ਹੋਈ ਹੈ ਜੋ ਇਕ ਵਿਦਿਆਰਥੀ ਸੀ ਤੇ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਿਤਾ ਦਿਹਾੜੀ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। 

ਉਨ੍ਹਾਂ ਦਾ ਦਾਅਵਾ ਹੈ ਕਿ ਖੁਸ਼ਪ੍ਰੀਤ ਕਥਿਤ ਤੌਰ 'ਤੇ ਨਸ਼ੇ ਦਾ ਆਦੀ ਸੀ ਤੇ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਜਦਕਿ ਪਿੰਡ ਵਿਚ ਵੀ ਸੋਗ ਦਾ ਮਾਹੌਲ ਹੈ। ਸੋਮਵਾਰ ਨੂੰ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਧਰ, ਇਸ ਮਾਮਲੇ ਸਬੰਧੀ ਥਾਣਾ ਭਵਾਨੀਗੜ੍ਹ ਦੇ ਐਸ.ਐਚ.ਓ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਰਿਸੀਵ ਨਹੀਂ ਕੀਤਾ। ਡੀਐਸਪੀ ਭਵਾਨੀਗੜ੍ਹ ਸਤਨਾਮ ਸਿੰਘ ਨੇ ਕਿਹਾ ਪੁਲਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ।
 


author

Anmol Tagra

Content Editor

Related News