ਨਿਊਜ਼ੀਲੈਂਡ ''ਚ ਪੰਜਾਬੀ ਨੌਜਵਾਨ ਦਾ ਕਤਲ! ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ
Tuesday, Dec 19, 2023 - 06:15 AM (IST)

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇਕ ਨੌਜਵਾਨ ਦਾ ਨਿਊਜ਼ੀਲੈਂਡ ਦੇ ਆਕਲੈਂਡ ’ਚ ਭੇਦਭਰੀ ਹਾਲਤ ’ਚ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਉਕਤ ਨੌਜਵਾਨ ਦੀ ਉਮਰ ਮਹਿਜ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਜਿਥੇ ਉਸ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟਾ ਹੈ, ਨਾਲ ਹੀ ਉਕਤ ਨੌਜਵਾਨ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ ਉਦਯੋਗਪਤੀ ਮੁਨੀਸ਼ ਗੁਪਤਾ ਦੀ ਮੌਤ, JCT ਮਿੱਲ ਨੇੜੇ ਵਾਪਰਿਆ ਹਾਦਸਾ
ਮ੍ਰਿਤਕ ਦੇ ਤਾਏ ਦੇ ਮੁੰਡੇ ਅਤੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉਥੇ ਇਕ ਕੰਪਨੀ ਵਿਚ ਸਕਿਓਰਿਟੀ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਹੀ ਉਸ ਦੇ ਇਕ ਦੋਸਤ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਰਮਨਦੀਪ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ ਅਤੇ ਪਤਾ ਲੱਗਾ ਹੈ ਕਿ ਕਿਸੇ ਨੇ ਉਸ ਦਾ ਕਤਲ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8