ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ, 2 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ

Tuesday, Jul 23, 2024 - 09:49 AM (IST)

ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ, 2 ਬੱਚਿਆਂ ਸਿਰੋਂ ਉੱਠਿਆ ਪਿਓ ਦਾ ਸਾਇਆ

ਬੇਗੋਵਾਲ (ਬੱਬਲਾ)- ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿਚ ਬੀਤੇ ਦੁਪਹਿਰ ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਨਾਲ ਸਟੋਰ ਦੇ ਬਹਾਰ ਕੰਮ ਕਰ ਰਹੇ ਬੇਗੋਵਾਲ ਦੀ ਨੌਜਵਾਨ ਸਮੇਤ 2 ਦੀ ਮੌਤ ਹੋ ਗਈ। ਮ੍ਰਿਤਕਾਂ ’ਚੋਂ ਇਕ ਵਿਅਕਤੀ ਜ਼ਿਲ੍ਹਾ ਕਪੂਰਥਲਾ ਦਾ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਜਸਵੀਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਬੇਗੋਵਾਲ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪਿਓ ਨੇ ਦਿਹਾੜੀਆਂ ਲਾ ਕੇ ਕੈਨੇਡਾ ਭੇਜੀ ਸੀ ਧੀ, ਕੁਝ ਮਹੀਨਿਆਂ 'ਚ ਹੀ ਵਾਪਰ ਗਿਆ ਭਾਣਾ

ਮ੍ਰਿਤਕ ਦੇ ਪਿਤਾ ਵੱਸਣ ਸਿੰਘ ਵਾਸੀ ਬੇਗੋਵਾਲ ਨੇ ਦੱਸਿਆ ਕਿ ਉਸਦਾ ਲੜਕਾ ਜਸਵੀਰ ਸਿੰਘ (33) ਕੁਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ 40 ਲੱਖ ਰੁਪਏ ਕਰਜ਼ਾ ਚੁੱਕ ਕੇ ਵਿਦੇਸ਼ ਵਿਚ ਗਿਆ ਸੀ, ਜੋ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਵੀ ਹਨ। ਉਸਦਾ ਭਰਾ ਵੀ ਪਰਿਵਾਰ ਸਮੇਤ ਬਾਹਰ ਅਮਰੀਕਾ ਰਹਿ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਹੋ ਗਿਆ ਵੱਡਾ ਐਲਾਨ, ਛੇਤੀ ਲੈ ਲਓ ਫ਼ਾਇਦਾ

ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਜਿੱਥੇ ਕੰਮ ਕਰਦਾ ਸੀ, ਉਸ ਸਟੋਰ ਦੇ ਬਾਹਰ ਖੜਾ ਸੀ, ਇੰਨੇ ਨੂੰ ਕਾਰ ਵਿਚ ਆਏ 2-3 ਅਣਪਛਾਤਿਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਸਿਰ ’ਤੇ ਗੋਲੀ ਲੱਗਣ ਕਾਰਨ ਜਸਵੀਰ ਸਿੰਘ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਸ ਦੇ ਲੜਕੇ ਤੋਂ ਇਲਾਵਾ ਇਕ ਹੋਰ ਵਿਅਕਤੀ ਦੀ ਮੌਤ ਹੋਈ ਦੱਸੀ ਜਾ ਰਹੀ ਹੈ, ਜਦਕਿ 3 ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News