ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
Thursday, Jan 15, 2026 - 07:12 PM (IST)
ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ, ਗੁਰਪ੍ਰੀਤ)- ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਦੇਵੀਦਾਸਪੁਰਾ ਤੋਂ ਵਿਦੇਸ਼ ਕੈਨੇਡਾ ਗਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਸੰਧੂ ਪੁੱਤਰ ਸੁਖਦੇਵ ਸਿੰਘ (21 ਸਾਲ) ਵਾਸੀ ਪਿੰਡ ਦੇਵੀਦਾਸਪੁਰਾ (ਨਜ਼ਦੀਕ) ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਅਤੇ ਮੋਹਤਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਾਲ 2023 'ਚ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਕੈਨੇਡਾ ਗਿਆ ਸੀ। ਅੱਜ ਉਨ੍ਹਾਂ ਨੂੰ ਕੈਨੇਡਾ ਦੀ ਪੁਲਸ ਵੱਲੋਂ ਫੋਨ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਸਿਮਰਨਜੀਤ ਸਿੰਘ ਸੰਧੂ ਦੀ ਲਾਸ਼ ਕੈਨੇਡਾ ਦੇ ਜੰਗਲਾਂ ਵਿੱਚੋਂ ਬਰਾਮਦ ਹੋਈ ਹੈ ਅਤੇ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖ਼ਬਰ ਸੁਣਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਇਹ ਵੀ ਪੜ੍ਹੋ: ਬਠਿੰਡਾ ਦੀ ਅਦਾਲਤ ਦਾ ਵੱਡਾ ਫ਼ੈਸਲਾ! ਕੰਗਣਾ ਰਣੌਤ ਨੂੰ ਨਿੱਜੀ ਪੇਸ਼ੀ ਤੋਂ ਦਿੱਤੀ ਛੋਟ

ਪਰਿਵਾਰਿਕ ਮੈਂਬਰਾਂ ਦੱਸਿਆ ਕਿ ਸਿਮਰਨਜੀਤ ਸਿੰਘ ਸੰਧੂ ਵਰਕ ਪਰਮਿਟ ਦੀ ਫਾਈਲ ਲੱਗ ਗਈ ਸੀ, ਉਸ ਕੋਲ ਪੈਸੇ ਵੀ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿਸੇ ਭੇਤੀ ਨੇ ਉਸ ਦਾ ਕਤਲ ਕਰ ਦਿੱਤਾ ਹੈ। ਪਰਿਵਾਰ ਨੇ ਕੈਨੇਡਾ ਦੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨਮੰਤਰੀ ਕੋਲ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਭੇਜਣ ਲਈ ਸਹਾਇਤਾ ਕੀਤੀ ਜਾਵੇ ਤਾਂ ਜੋ ਉਸ ਦਾ ਸੰਸਕਾਰ ਆਪਣੇ ਪਿੰਡ ਵਿੱਚ ਹੀ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ 'ਤਾ ਦੁਕਾਨ 'ਤੇ ਬੈਠਾ ਵਿਅਕਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
