ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ

03/22/2024 11:52:00 AM

ਜਲੰਧਰ (ਸੋਨੂੰ) : ਮੈਕਲੋਡਗੰਜ ਘੁੰਮਣ ਗਏ ਪੰਜਾਬ ਦੇ ਇਕ ਮੁੰਡੇ ਦਾ ਕੁੱਟ-ਕੁੱਟ ਕੇ ਕਤਲ ਕਰ ਦੇਣ ਦੀ ਦੁਖ਼ਦ ਘਟਨਾ ਸਾਹਮਣੇ ਆਈ ਹੈ। ਕਤਲ ਦੀ ਇਹ ਘਟਨਾ ਧਰਮਸ਼ਾਲਾ ਦੇ ਇੱਕ ਰੈਸਟੋਰੈਂਟ 'ਚ ਵਾਪਰੀ ਹੈ। ਉਕਤ ਨੌਜਵਾਨ ਦਾ ਹਿਮਾਚਲ ਦੇ ਇੱਕ ਰੈਸਟੋਰੈਂਟ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ 6 ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਹੋਲੀ ਵਾਲੇ ਦਿਨ ਲੱਗ ਰਿਹੈ ਸਾਲ ਦਾ ਪਹਿਲਾ 'ਚੰਦਰ ਗ੍ਰਹਿਣ', 100 ਸਾਲਾਂ ਬਾਅਦ ਬਣ ਰਿਹੈ ਅਜਿਹਾ ਸੰਯੋਗ

ਦੱਸ ਦੇਈਏ ਕਿ ਮ੍ਰਿਤਕ ਪੰਜਾਬੀ ਮੁੰਡੇ ਦੀ ਪਛਾਣ ਨਵਦੀਪ ਸਿੰਘ (33) ਵਾਸੀ ਗੁਰੂ ਤੇਗਬਹਾਦਰ ਨਗਰ ਟਿੱਬੀ, ਫਗਵਾੜਾ ਪੰਜਾਬ ਵਜੋਂ ਹੋਈ ਹੈ, ਜਿਸ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਕਤ ਨੌਜਵਾਨ ਦਾ 1 ਸਾਲ ਦਾ ਛੋਟਾ ਜਵਾਕ ਵੀ ਹੈ। ਮਿਲੀ ਜਾਣਕਾਰੀ ਅਨੁਸਾਰ ਮਾਮੂਲੀ ਗੱਲ ਨੂੰ ਲੈ ਕੇ ਹੋਈ ਲੜਾਈ ਦੌਰਾਨ ਧਰਮਸ਼ਾਲਾ ਦੇ ਇੱਕ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਦੇ ਸਿਰ ਵਿਚ ਡੂੰਘੀ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ - ਸ਼ਾਕਾਹਾਰੀ ਲੋਕਾਂ ਲਈ ਖ਼ਾਸ ਖ਼ਬਰ : Zomato ਨੇ ਸ਼ੁਰੂ ਕੀਤੀ ਵੱਖਰੀ ਡਿਲੀਵਰੀ, ਇਸ ਰੰਗ ਦੇ ਡੱਬੇ 'ਚ ਆਵੇਗਾ ਭੋਜਨ

ਮ੍ਰਿਤਕ ਦੇ ਦੋਸਤਾਂ ਅਨੁਸਾਰ ਉਹ ਅਤੇ ਉਸਦੇ ਚਾਰ ਦੋਸਤ ਬੀਤੇ ਦਿਨੀਂ ਫਗਵਾੜਾ ਤੋਂ ਧਰਮਸ਼ਾਲਾ ਘੁੰਮਣ ਲਈ ਆਏ ਹੋਏ ਸਨ। ਵੀਰਵਾਰ ਸਵੇਰੇ ਉਹ ਭਾਗਸੁਨਾਗ ਦੇ ਦਰਸ਼ਨਾਂ ਲਈ ਗਏ। ਸਵੇਰੇ ਕਰੀਬ 10 ਵਜੇ ਇੱਕ ਰੈਸਟੋਰੈਂਟ ਵਿੱਚ ਪਹੁੰਚੇ। ਵੇਟਰ ਨੇ ਨੇੜੇ ਆ ਕੇ ਜਦੋਂ ਉਕਤ ਨੌਜਵਾਨਾਂ ਤੋਂ ਆਰਡਰ ਲਿਆ ਤਾਂ ਉਨ੍ਹਾਂ ਨੇ ਰੋਟੀ ਖਾਣ ਤੋਂ ਇਨਕਾਰ ਕਰ ਦਿੱਤਾ। ਉਹਨਾਂ ਨੇ  ਕਿਹਾ ਕਿ ਅਸੀਂ ਇੱਥੇ ਬੈਠਾਂਗੇ ਪਰ ਖਾਣਾ ਨਹੀਂ ਖਾਵਾਂਗੇ। ਫਿਰ ਕੁਝ ਸਮੇਂ ਬਾਅਦ ਵੇਟਰ ਵਾਪਸ ਆਇਆ, ਜਿਸ ਨਾਲ ਉਹਨਾਂ ਦੀ ਬਹਿਸ ਹੋ ਗਈ।

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਵੇਟਰ ਨੇ ਚਾਰੇ ਦੋਸਤਾਂ ਨੂੰ ਰੈਸਟੋਰੈਂਟ 'ਚੋਂ ਬਾਹਰ ਨਿਕਲ ਜਾਣ ਲਈ ਕਿਹਾ। ਇਸ ਦੌਰਾਨ ਫਿਰ ਵੇਟਰ ਨੇ ਨਵਦੀਪ ਨੂੰ ਪਿੱਛੇ ਤੋਂ ਧੱਕਾ ਦੇ ਦਿੱਤਾ। ਇਸ ਦਾ ਵਿਰੋਧ ਕਰਨ 'ਤੇ ਵੇਟਰ ਨੇ ਨਵਦੀਪ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।  ਇਸ ਮੌਕੇ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਹੋਰ ਲੋਕ ਵੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਚਾਰਾਂ ਦੋਸਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਤੋਂ ਬਾਅਦ ਨਵਦੀਪ ਜ਼ਮੀਨ 'ਤੇ ਡਿੱਗ ਗਿਆ ਅਤੇ ਉਸ ਦੇ ਸਿਰ 'ਚੋਂ ਖੂਨ ਨਿਕਲਣ ਲੱਗ ਪਿਆ। ਫਿਰ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News