ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ, ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਿਹੈ ਸਾਥੀ

06/11/2024 9:37:05 AM

ਬਰੇਸ਼ੀਆ (ਦਲਵੀਰ ਕੈਂਥ): ਇਟਲੀ ਦੇ ਜ਼ਿਲ੍ਹਾ ਬੈਰਗਾਮੋ ਦੇ ਸ਼ਹਿਰ ਸੁਈਸੀਉ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ 38 ਸਾਲਾ ਪੰਜਾਬੀ ਨੌਜਵਾਨ ਕੁਲਵੰਤ ਸਿੰਘ ਦੀ ਮੌਤ ਹੋ ਗਈ। ਕੁਲਵੰਤ ਸਿੰਘ ਪੰਜਾਬ ਦੇ ਪਿੰਡ ਗਗੜ ਮਾਜਰਾ (ਖੰਨਾ) ਨਾਲ ਸਬੰਧਿਤ ਸਨ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਰਹਿੰਦੇ ਸਨ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਢਾਈ ਸਾਲ ਦੇ ਬੱਚੇ ਨੂੰ ਛੱਡ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - Sidhu Moosewala Birthday: ਇੰਝ ਮਨਾਇਆ ਜਾਵੇਗਾ ਸਿੱਧੂ ਦਾ ਜਨਮ ਦਿਨ, ਬਾਪੂ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਇਸ ਕਾਰ ਨੂੰ ਚਲਾ ਰਿਹਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਹਰਲਾਲਪੁਰ ਦਾ 22 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਦੇਰ ਰਾਤ ਆਪਣੇ ਕੰਮ ਤੋਂ ਵਾਪਸ ਘਰ ਨੂੰ ਪਰਤ ਰਹੇ ਸਨ, ਕਿ ਇਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕਿ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਕੇ ਪਲਟੀਆਂ ਖਾਂਦੀ ਹੋਈ ਇਕ ਪੋਲ ਨਾਲ ਟਕਰਾ ਗਈ। ਕੁਲਵੰਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜਸਪ੍ਰੀਤ ਸਿੰਘ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਹੈ। ਇਸ ਹਾਦਸੇ ਦੀ ਖ਼ਬਰ ਸੁਣਦਿਆਂ ਹੀ ਇਟਲੀ ਵਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News