ਕੈਨੇਡਾ 'ਚ ਵੱਡੀ ਵਾਰਦਾਤ : ਲੁਧਿਆਣਾ ਦੇ ਰਹਿਣ ਵਾਲੇ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

Tuesday, Oct 28, 2025 - 08:32 AM (IST)

ਕੈਨੇਡਾ 'ਚ ਵੱਡੀ ਵਾਰਦਾਤ : ਲੁਧਿਆਣਾ ਦੇ ਰਹਿਣ ਵਾਲੇ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ : ਕੈਨੇਡਾ ਦੇ ਐਬਟਸਫੋਰਡ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਪ੍ਰਮੁੱਖ ਪੰਜਾਬੀ ਕਾਰੋਬਾਰੀ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਸਾਹਸੀ (68) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ (ਰਾਜਗੜ੍ਹ ਪਿੰਡ) ਦਾ ਰਹਿਣ ਵਾਲਾ ਸੀ। ਸੂਤਰਾਂ ਮੁਤਾਬਕ ਇਸ ਘਟਨਾ ਸਵੇਰੇ 9:22 ਵਜੇ ਦੇ ਕਰੀਬ ਐਬਟਸਫੋਰਡ ਦੇ ਟਾਊਨਲਾਈਨ ਖੇਤਰ ਵਿੱਚ ਬਲੂ ਰਿਜ ਡਰਾਈਵ 'ਤੇ ਵਾਪਰੀ ਹੈ, ਜਿਥੇ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਬਾਹਰ ਮਿਹਨਤੀ ਪੰਜਾਬੀ ਕਾਰੋਬਾਰੀ ਦਰਸ਼ਨ ਸਿੰਘ ਸਾਹਸੀ ਨੂੰ ਗੋਲੀਆਂ ਮਾਰ ਦਿੱਤੀਆਂ। 

ਪੜ੍ਹੋ ਇਹ ਵੀ : ਅਗਲੇ 48 ਤੋਂ 72 ਘੰਟੇ ਖ਼ਤਰਨਾਕ! ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦਰਸ਼ਨ ਸਾਹਸੀ ਮੈਪਲ ਰਿਜ ਵਿੱਚ ਇੱਕ ਵੱਡਾ ਕੱਪੜਿਆਂ ਦੀ ਰੀਸਾਈਕਲਿੰਗ ਕਾਰੋਬਾਰ ਚਲਾਉਂਦਾ ਸੀ। ਉਹ 'ਕੇਨਮ ਇੰਟਰਨੈਸ਼ਨਲ' ਦੇ ਚੇਅਰਮੈਨ ਸਨ, ਜਿਸਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਟੈਕਸਟਾਈਲ ਰੀਸਾਈਕਲਿੰਗ ਕੰਪਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਸ ਨੇ ਇਲਾਕੇ ਵਿੱਚ ਭਾਰੀ ਸੁਰੱਖਿਆ ਘੇਰਾਬੰਦੀ ਕਰ ਦਿੱਤੀ ਅਤੇ ਸਾਵਧਾਨੀ ਵਜੋਂ ਨੇੜਲੇ ਸਕੂਲਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ

 


author

rajwinder kaur

Content Editor

Related News