ਸਰਕਾਰ ਦੀ ਸਖ਼ਤੀ ਤੋਂ ਭੜਕੇ ਕਿਸਾਨ, ਜੈਜ਼ੀ ਬੀ ਤੇ ਦਿਲਜੀਤ ਨੇ 'ਵਾਹਿਗੁਰੂ ਅੱਗੇ' ਕੀਤੀ ਅਰਦਾਸ

11/28/2020 10:02:42 AM

ਜਲੰਧਰ (ਵੈੱਬ ਡੈਸਕ) : ਖ਼ੇਤੀਬਾੜੀ ਬਾਰੇ ਵਿਚਾਰ ਵਟਾਂਦਰੇ ਦਾ ਪ੍ਰਦਰਸ਼ਨ ਜਾਰੀ ਹੈ। ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਆਉਣ ਦੀ ਕੋਸ਼ਿਸ਼ ਕੀਤੀ ਪਰ ਨਾਲ ਹੀ ਉਨ੍ਹਾਂ ਨੂੰ ਪੁਲਸ ਦੀ ਸਖ਼ਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ-ਹਰਿਆਣਾ ਬਾਰਡਰ ਪੁਲਸ ਨੇ ਕੜੀ ਸੁਰੱਖਿਆ ਕੀਤੀ ਹੈ। ਕੋਰੋਨਾ ਕਾਲ 'ਚ ਇਸ ਤਰ੍ਹਾਂ ਦੇ ਪ੍ਰੋਟੈਸਟ ਦਾ ਹੋਣਾ ਹੋਰ ਵੀ ਚਿੰਤਾਜਨਕ ਹੈ। ਬਾਲੀਵੁੱਡ ਸਿਤਾਰਿਆਂ ਦੇ ਵੀ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬੀ ਗਾਇਕ ਦਿਲਜੀਤ ਦੁਸਾਂਝ ਅਤੇ ਸੋਨੂੰ ਸੂਦ ਸਮੇਤ ਕਈ ਕਲਕਾਰਾਂ ਨੇ ਪ੍ਰੋਸਟੈਸ 'ਤੇ ਪ੍ਰਤੀਕ੍ਰਿਆ ਦੀ ਦਿੱਤੀ ਹੈ। ਕੇਂਦਰ ਸਰਕਾਰ ਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਮੁੜ ਭੜਕ ਗਿਆ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਆਪਣੀਆਂ ਮੰਗਾਂ ਰੱਖਣ ਲਈ ਦਿੱਲੀ ਜਾ ਰਹੇ ਹਨ ਪਰ ਉਨ੍ਹਾਂ ਨੂੰ ਰੋਕਣ ਲਈ ਕੁਰੂਕਸ਼ੇਤਰ ਦੇ ਤਿਓੜਾ ਥੇਹ ਲਾਗੇ ਪੁਲਸ ਪ੍ਰਸ਼ਾਸਨ ਨੇ ਪਾਣੀ ਦੀਆਂ ਬੋਛਾਰਾਂ ਦੀ ਵਰਤੋਂ ਕੀਤੀ। ਇਸ ਦੀਆਂ ਕਈ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Shipra Goyal⚡️ (@theshipragoyal)

ਕਿਸਾਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਸਖ਼ਤੀ 'ਤੇ ਪੰਜਾਬੀ ਗਾਇਕ ਜੈਜ਼ੀ ਬੀ ਨੇ ਵੀ ਆਪਣਾ ਪ੍ਰਤੀਕਰਮ ਪ੍ਰਗਟਾਇਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕਿਸਾਨਾਂ ਦਾ ਸਮਰਥਨ ਕੀਤਾ ਤੇ ਕਿਸਾਨਾਂ ਦੀ ਮਦਦ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਜੈਜ਼ੀ ਬੀ ਨੇ ਕਿਸਾਨਾਂ ਦੀ ਹਮਾਇਤ 'ਚ ਡਟਦਿਆਂ ਤਸਵੀਰ ਪੋਸਟ ਕੀਤੀ, ਜਿਸ 'ਚ ਇਕ ਪਾਸੇ ਕਿਸਾਨ ਤੇ ਦੂਜੇ ਪਾਸੇ ਪੁਲਸ ਵਿਖਾਈ ਦੇ ਰਹੀ ਹੈ। ਇਸ ਤਸਵੀਰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ-ਵਾਹਿਗੁਰੂ ਜੀ ਕਿਰਪਾ ਕਰੋ ਪੰਜਾਬ ਦੇ ਅੰਨਦਾਤਾ 'ਤੇ। ਸਭ ਦਿੱਲੀ ਪੁੱਜੋ ਜੀ।' ਉਨ੍ਹਾਂ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਤੇ ਇਸ 'ਤੇ ਕਾਫ਼ੀ ਕੁਮੈਂਟ ਆ ਰਹੇ ਹਨ। ਜੈਜ਼ੀ ਬੀ ਤੋਂ ਇਲਾਵਾ ਐਮੀ ਵਿਰਕ ਵਰਗੇ ਕਈ ਪੰਜਾਬੀ ਸਟਾਰਜ਼ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ ਤੇ ਉਨ੍ਹਾਂ ਨਾਲ ਜੁੜੀਆਂ ਪੋਸਟਾਂ ਵੀ ਸਾਂਝੀਆਂ ਕੀਤੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Jazzy B (@jazzyb)

ਕੇਂਦਰ ਦੇ ਖ਼ੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਨੂੰ ਨਾਕਾਮ ਕਰਨ ਲਈ ਵੀਰਵਾਰ-ਸ਼ੁੱਕਰਵਾਰ ਨੂੰ ਹੀ ਹਰਿਆਣਾ ਨੇ ਪੰਜਾਬ ਨਾਲ ਲੱਗਦੀ ਆਪਣੀ ਸੀਮਾ 'ਤੇ ਬੈਰੀਕੇਡ ਲਾ ਦਿੱਤੇ ਸਨ। ਹਰਿਆਣਾ ਤੋਂ ਪੰਜਾਬ ਆਉਣ ਵਾਲੀਆਂ ਬੱਸਾਂ ਵੀ ਬੰਦ ਕਰ ਦਿੱਤੀਆਂ ਸਨ। ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਦਿੱਲੀ ਪੁੱਜਣ ਤੋਂ ਰੋਕਣ ਲਈ ਅੰਬਾਲਾ ਤੇ ਕੁਰੂਕਸ਼ੇਤਰ 'ਚ ਰਾਸ਼ਟਰੀ ਰਾਜਮਾਰਗ 'ਤੇ ਪਾਣੀ ਦੀਆਂ ਬੋਛਾਰਾਂ ਦੀ ਵੀ ਵਰਤੋਂ ਕੀਤੀ।

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

ਅਦਾਕਾਰ ਦਿਲਜੀਤ ਦੋਸਾਂਝ ਇੰਸਟਾਗ੍ਰਾਮ 'ਤੇ ਪ੍ਰੋਟੈਸਟ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ- 'ਬਾਬਾ ਭਲਾ ਕਰੇ, ਸਭ ਕੁਝ ਠੀਕ ਹੋ ਜਾਓ।' ਦਿਲਜੀਤ ਦੋਸਾਂਝ ਦੁਆਰਾ ਸਾਂਝੀ ਕੀਤੀ ਗਈ ਤਸਵੀਰ 'ਚ ਸਾਫ਼ ਦਿਖਾਈ ਦੇ ਰਿਹਾ ਹੈ, ਜੋ ਕਿ ਕਿਸ ਤਰ੍ਹਾਂ ਆਕਰੋਸ਼ 'ਚ ਕਿਸਾਨ ਦਿੱਲੀ 'ਚ ਅੰਦਰ ਆਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੁਰੱਖਿਆ ਦੇ ਕੜੇ ਇੰਤਜ਼ਾਮ ਹੋਣ ਕਾਰਨ ਇਸ 'ਚ ਸਫ਼ਲ ਨਹੀਂ ਹੋ ਪਾ ਰਹੇ ਹਨ।

sunita

This news is Content Editor sunita