ਇਟਲੀ ''ਚ ਹੋ ਰਹੀ ਪੰਜਾਬੀ ਕਾਨਫਰੰਸ ਯੂਰਪੀਅਨ ਪੰਜਾਬੀਆਂ ਲਈ ਸ਼ੁਭ ਸੰਕੇਤ :ਸੁੱਖੀ ਬਾਠ

08/31/2018 2:06:35 AM

ਜਲੰਧਰ— ਸਾਹਿਤ ਸੁਰ-ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਬਰੇਸ਼ੀਆ 'ਚ ਕਰਵਾਈ ਜਾ ਰਹੀ ਪਹਿਲੀ ਪੰਜਾਬੀ ਕਾਨਫਰੰਸ ਨੂੰ ਲੈ ਕੇ ਕਾਫੀ ਉਤਸੁਕਤਾ ਪਾਈ ਜਾ ਰਹੀ ਹੈ। ਸਾਹਿਤ ਨੂੰ ਪਿਆਰ ਕਰਨ ਵਾਲੀਆਂ ਸ਼ਖਸੀਅਤਾਂ ਤੇ ਮਾਂ ਬੋਲੀ ਪੰਜਾਬੀ ਦੇ ਸਿਰਨਾਮੇ ਨਾਲ ਇਟਲੀ 'ਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਉਨਵਾਂ ਦਾ ਨਿੱਘਾ ਸਵਾਗਤ ਕਰਨ ਲਈ ਉਚੇਚੇ ਤੌਰ 'ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਦੂਜੇ  ਪਾਸੇ ਸੁੱਖੀ ਬਾਠ ਨੇ ਕਿਹਾ ਕਿ 550 ਸਾਲਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਰਪੀ ਪੰਜਾਬੀ ਕਾਨਫਰੰਸ ਕਰਵਾਉਣਾ ਯੂਰਪ 'ਚ ਵਸਦੇ ਪੰਜਾਬੀ ਭਾਈਚਾਰੇ ਲਈ ਸ਼ੁੱਭ ਸ਼ਗਨ ਹੈ। ਸੁੱਖੀ ਬਾਠ ਨੇ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਪੰਜਾਬੀ ਪਰਿਵਾਰਾਂ ਲਈ ਆਪਣੇ ਬੱਚਿਆਂ ਤੇ ਆਉਣ ਵਾਲੀਆਂ ਪੀੜੀਆਂ ਨੂੰ ਪੰਜਾਬੀ ਬੋਲੀ ਦੂਜੀਆਂ ਭਾਸ਼ਾਵਾਂ ਦੀ ਭੇਂਟ ਚੜ੍ਹ ਕੇ ਰਹਿ ਜਾਵੇਗੀ। ਸੁੱਖੀ ਬਾਠ ਨੇ ਇਹ ਵੀ ਕਿਹਾ ਕਿ ਪੰਜਾਬ ਭਵਨ ਕੈਨੇਡਾ ਵੀ ਪੰਜਾਬੀ ਸਾਹਿਤ ਨੂੰ ਪ੍ਰਮੋਟ ਕਰਨ ਦੇ ਇਰਾਦੇ ਨਾਲ ਹੀ ਸਥਾਪਿਤ ਕੀਤਾ ਗਿਆ ਹੈ। ਕੈਨੇਡਾ  'ਚ ਲਗਾਇਆ ਗਿਆ ਪੰਜਾਬ ਭਵਨ ਦਾ ਬੂਟਾ ਹੁਣ ਕਾਫੀ ਵੱਧ ਗਿਆ ਹੈ। ਜੋ ਆਉਣ ਵਾਲੇ ਸਮੇਂ 'ਚ ਕੈਨੇਡਾ 'ਚ ਰਹਿੰਦੇ ਪੰਜਾਬੀ ਲੋਕਾਂ ਲਈ ਸੰਘਣੀ ਛਾਂ ਦੇਵੇਗਾ।


Related News