ਵੱਡੇ ਸੁਫ਼ਨਿਆਂ ਨਾਲ ਵਿਦੇਸ਼ ਗਏ ਪੰਜਾਬੀ ਜੋੜੇ ਨਾਲ ਵਾਪਰਿਆ ਭਾਣਾ, ਕੀ ਸੋਚਿਆ ਸੀ ਤੇ ਕੀ ਹੋ ਗਿਆ
Monday, Dec 16, 2024 - 06:24 PM (IST)
ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਵੱਡੇ ਸੁਫ਼ਨਿਆਂ ਨਾਲ ਵਿਦੇਸ਼ ਗਏ ਸੁਨਾਮ ਨਿਵਾਸੀ ਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਦੀ ਜੋਰਜੀਆ ਵਿਚ ਮੌਤ ਹੋਣ ਦੀ ਦੁਖਦ ਖ਼ਬਰ ਕਾਰਣ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਮੁਤਾਬਕ ਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਜੋਰਜੀਆ ਵਿਖੇ ਇਕ ਰੈਸਟੋਰੈਂਟ ਵਿਚ ਕੰਮ ਕਰਨ ਲਈ ਗਏ ਹੋਏ ਸਨ। ਇਸ ਦੌਰਾਨ ਰੈਸਟੋਰੈਂਟ ਵਿਚ ਹਾਦਸਾ ਵਾਪਰ ਗਿਆ, ਇਸ ਹਾਦਸੇ ਵਿਚ ਦੋਵਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਤਿੰਨ ਭਰਾਵਾਂ ਦੀ ਇਕੱਠਿਆਂ ਮੌਤ
ਜਿਵੇਂ ਹੀ ਰਵਿੰਦਰ ਸਿੰਘ ਅਤੇ ਗੁਰਵਿੰਦਰ ਕੌਰ ਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਕੋਹਰਾਮ ਮਚ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਕੱਠੇ ਦੋ ਜੀਆਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ੌਫਨਾਕ ਵਾਰਦਾਤ, 40-50 ਬੰਦਿਆਂ ਨੇ ਘਰ ਆ ਕੇ ਵੱਢਿਆ ਆਮ ਆਦਮੀ ਪਾਰਟੀ ਦਾ ਸਰਪੰਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e