ਪੰਜਾਬ ਟੂਰਿਜ਼ਮ ਸਮਿਟ 'ਚ ਸੂਬੇ ਦੀ ਵੰਨ-ਸੁਵੰਨਤਾ ਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ

Monday, Sep 11, 2023 - 09:49 PM (IST)

ਪੰਜਾਬ ਟੂਰਿਜ਼ਮ ਸਮਿਟ 'ਚ ਸੂਬੇ ਦੀ ਵੰਨ-ਸੁਵੰਨਤਾ ਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਬਿਊਰੋ) : ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਥੇ ਵਿਸ਼ੇਸ਼ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ, ਜਿਸ ਨੇ ਨਿੱਘੀ ਪ੍ਰਾਹੁਣਚਾਰੀ ਦੇ ਨਾਲ-ਨਾਲ ਸੈਲਾਨੀਆਂ ਦੇ ਦਿਲਾਂ ਨੂੰ ਛੂਹ ਲਿਆ।

ਇਹ ਵੀ ਪੜ੍ਹੋ : Breaking News: ਅਕਾਲੀ ਦਲ ਨੂੰ ਵੱਡਾ ਝਟਕਾ, ਇਨ੍ਹਾਂ ਆਗੂਆਂ ਨੇ ਦਿੱਤਾ ਅਸਤੀਫ਼ਾ

PunjabKesari

ਪੰਜਾਬ ਦੇ ਰਵਾਇਤੀ ਪਹਿਰਾਵੇ ਵਿੱਚ ਸਜੀਆਂ ਔਰਤਾਂ ਸਟਾਲਾਂ 'ਤੇ ਵਿਰਾਸਤੀ ਤਰੀਕੇ ਨਾਲ ਕੱਪੜੇ ‘ਤੇ ਕਢਾਈ ਕਰ ਰਹੀਆਂ ਸਨ, ਉਥੇ ਹੀ ਕੁੜਤੇ-ਪਜਾਮਿਆਂ 'ਚ ਢੋਲ ਦੀ ਥਾਪ 'ਤੇ ਗੱਭਰੂ ਨੱਚਦੇ ਨਜ਼ਰ ਆਏ। ਇਸ ਸੰਮੇਲਨ ਵਿੱਚ ਪੰਜਾਬ ਦੀਆਂ ਪ੍ਰੰਪਰਾਗਤ ਕਦਰਾਂ-ਕੀਮਤਾਂ, ਪੰਜਾਬੀ ਗੀਤ, ਤ੍ਰਿੰਜਣ (ਔਰਤਾਂ ਦੇ ਇਕੱਠੇ ਬੈਠ ਕੇ ਚਰਖਾ ਕੱਤਣ ਅਤੇ ਗੀਤ ਗਾਉਣ ਦੀ ਰਵਾਇਤੀ ਪੰਜਾਬੀ ਪ੍ਰੰਪਰਾ), ਪਿੰਡ ਦੀ ਸੱਥ (ਰਵਾਇਤੀ ਤੌਰ 'ਤੇ ਪਿੰਡ ਦੇ ਵਿੱਚੋ-ਵਿੱਚ ਸਥਿਤ ਇਕ ਦਰੱਖਤ ਹੇਠਾਂ ਬੈਠਣਾ), ਤੀਜ ਅਤੇ ਪੀਂਘ (ਸਜੇ ਝੂਲਿਆਂ 'ਤੇ ਕੁੜੀਆਂ ਦਾ ਝੂਲਣਾ) ਜ਼ਰੀਏ ਪੰਜਾਬੀਆਂ ਦੇ ਅਮੀਰ ਇਤਿਹਾਸ ਨੂੰ ਦਰਸਾਇਆ ਗਿਆ।

ਇਸ ਦੌਰਾਨ ਭੰਗੜਾ, ਗਿੱਧਾ, ਕਿੱਕਲੀ, ਸੰਮੀ ਅਤੇ ਨਾਚਾਂ ਦੇ ਵਿਭਿੰਨ ਢੰਗਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਦਰਸ਼ਕਾਂ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਪਾਵਨ ਲਿਖਤਾਂ ਅਤੇ ਕਵਿਤਾ ਸਮੇਤ ਪੰਜਾਬੀ ਸਾਹਿਤ ਬਾਰੇ ਵੀ ਜਾਣੂ ਕਰਵਾਇਆ ਗਿਆ। ਪ੍ਰਦਰਸ਼ਨੀ ਵਿੱਚ ਸੂਬੇ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਸੰਮੇਲਨ ਦੌਰਾਨ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

ਇਹ ਵੀ ਪੜ੍ਹੋ : ਭਲਕੇ ਮੁੱਖ ਮੰਤਰੀ ਮਾਨ ਇਸ ਹਵਾਈ ਅੱਡੇ ਦਾ ਕਰਨਗੇ ਉਦਘਾਟਨ, ਦਿੱਲੀ ਲਈ ਉੱਡੇਗਾ ਜਹਾਜ਼

PunjabKesari

62 ਸਾਲਾ ਮਹਿੰਦਰ ਕੌਰ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਰਾਣੇ ਰਵਾਇਤ ਅਨੁਸਾਰ ਆਟਾ ਚੱਕੀ ਨਾਲ ਕਣਕ ਪੀਹਦਿਆਂ ਔਰਤਾਂ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੇ ਬਚਪਨ ਦੀਆਂ ਯਾਦਾਂ ਤਾਜ਼ਾ ਹੋ ਗਈਆਂ, ਜਦੋਂ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੀ ਦਾਦੀ ਆਟਾ ਚੱਕੀ ਦੀ ਵਰਤੋਂ ਕਰਦੀ ਸੀ। ਇਕ ਹੋਰ ਮਹਿਮਾਨ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਟੂਰਿਜ਼ਮ ਸਮਿਟ ਨੇ ਲੋਕਾਂ ਨੂੰ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਉਜਾਗਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਹ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਵੰਨ-ਸੁਵੰਨੇ ਸੱਭਿਆਚਾਰ ਅਤੇ ਭਾਈਚਾਰੇ ਨੂੰ ਜੋੜਨ ਦੇ ਨਾਲ-ਨਾਲ ਇਸ ਤੋਂ ਹੋਰ ਚੰਗੀ ਤਰ੍ਹਾਂ ਜਾਣੂ ਵੀ ਕਰਵਾਏਗਾ।

ਇਹ ਵੀ ਪੜ੍ਹੋ : ਹਰਿਆਣਾ ਰੋਡਵੇਜ਼ ਦੀ ਬੱਸ ਨੇ 2 ਭਰਾਵਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

PunjabKesari

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਸੈਰ-ਸਪਾਟਾ ਕੇਂਦਰ ਵਜੋਂ ਹੁਲਾਰਾ ਦੇਣ ਅਤੇ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੈਰ-ਸਪਾਟਾ ਸੰਮੇਲਨ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੇ ਅਮੀਰ ਅਤੇ ਵਿਰਾਸਤੀ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਕ ਅਹਿਮ ਤੇ ਵਿਲੱਖਣ ਉਪਰਾਲਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News