ਅਮਰੀਕਾ ''ਚ ਇਕ ਹੋਰ ਪੰਜਾਬੀ ''ਤੇ ਡਿੱਗੀ ਗਾਜ ! ਡਿਪੋਰਟ ਹੋਵੇਗਾ ਪਰਮਿੰਦਰਪਾਲ ਸਿੰਘ

Sunday, May 24, 2026 - 02:16 PM (IST)

ਅਮਰੀਕਾ ''ਚ ਇਕ ਹੋਰ ਪੰਜਾਬੀ ''ਤੇ ਡਿੱਗੀ ਗਾਜ ! ਡਿਪੋਰਟ ਹੋਵੇਗਾ ਪਰਮਿੰਦਰਪਾਲ ਸਿੰਘ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਵਿਭਾਗ ਨੇ ਕੈਲੀਫੋਰਨੀਆ ਦੇ ਲੌਸ ਐਂਜਲੇਸ ਤੋਂ 26 ਸਾਲਾ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪਰਮਿੰਦਰਪਾਲ ਸਿੰਘ (26) ਵਜੋਂ ਹੋਈ ਹੈ। ਆਈ.ਸੀ.ਈ. ਮੁਤਾਬਕ ਉਕਤ ਨੌਜਵਾਨ ਦਾ ਅਮਰੀਕਾ ਵਿੱਚ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਹੁਣ ਉਸ ਨੂੰ ਭਾਰਤ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਜਾਣਕਾਰੀ ਸਾਂਝੀ ਕਰਦਿਆਂ ਜਾਂਚ ਏਜੰਸੀ ਨੇ ਦੱਸਿਆ ਕਿ 21 ਮਈ ਨੂੰ ਕੀਤੀ ਗਈ ਇਸ ਗ੍ਰਿਫ਼ਤਾਰੀ ਤੋਂ ਬਾਅਦ ਪਰਮਿੰਦਰਪਾਲ ਨੂੰ ਇਮੀਗ੍ਰੇਸ਼ਨ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਸ ਵਿਰੁੱਧ ਅਮਰੀਕਾ ਵਿੱਚ ਗੱਡੀਆਂ ਦੀ ਚੋਰੀ, ਵੱਡੀ ਚੋਰੀ, ਬਿਨਾਂ ਇਜਾਜ਼ਤ ਕਿਸੇ ਦੀ ਜਾਇਦਾਦ ਵਿੱਚ ਦਾਖ਼ਲ ਹੋਣ ਅਤੇ ਭੰਨ-ਤੋੜ ਵਰਗੇ ਕਈ ਗੰਭੀਰ ਮਾਮਲੇ ਦਰਜ ਹਨ।

PunjabKesari

ਇਹ ਵੀ ਪੜ੍ਹੋ- ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ ਜੰਗ, ਇਰਾਨ ਨੇ ਕਰ'ਤਾ ਵੱਡਾ ਐਲਾਨ

ਇਸ ਤੋਂ ਪਹਿਲਾਂ ਸਤੰਬਰ 2025 ਵਿੱਚ ਵੀ ਅਮਰੀਕਾ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਰਹਿ ਰਹੀ 73 ਸਾਲਾ ਬਜ਼ੁਰਗ ਸਿੱਖ ਮਹਿਲਾ ਹਰਜੀਤ ਕੌਰ ਨੂੰ ਵੀ ਅਸਾਈਲਮ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਭਾਰਤ ਡਿਪੋਰਟ ਕਰ ਦਿੱਤਾ ਗਿਆ ਸੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਜਨਵਰੀ 2025 ਤੋਂ ਹੁਣ ਤੱਕ 2,417 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਵਾਪਸ ਭਾਰਤ ਭੇਜਿਆ ਜਾ ਚੁੱਕਾ ਹੈ। 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ ਗੈਰ-ਕਾਨੂੰਨੀ ਪ੍ਰਵਾਸ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ ਅਤੇ ਸਿਰਫ਼ ਕਾਨੂੰਨੀ ਤਰੀਕੇ ਨਾਲ ਹੀ ਵਿਦੇਸ਼ ਜਾਣ ਦੇ ਪੱਖ ਵਿੱਚ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਅਮਰੀਕੀ ਪ੍ਰਸ਼ਾਸਨ ਬਿਨਾਂ ਕਾਨੂੰਨੀ ਦਸਤਾਵੇਜ਼ਾਂ ਦੇ ਰਹਿ ਰਹੇ ਭਾਰਤੀਆਂ ਦੀ ਸੂਚੀ ਸੌਂਪਦਾ ਹੈ, ਤਾਂ ਭਾਰਤ ਸਰਕਾਰ ਉਨ੍ਹਾਂ ਦੀ ਨਾਗਰਿਕਤਾ ਦੀ ਜਾਂਚ ਕਰਕੇ ਉਨ੍ਹਾਂ ਨੂੰ ਵਾਪਸ ਦੇਸ਼ ਲਿਆਉਣ ਦੀ ਪ੍ਰਕਿਰਿਆ ਪੂਰੀ ਕਰਦੀ ਹੈ।

ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News