ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਘਰ ’ਚ ਅੱਗ ਲੱਗਣ ਕਾਰਨ ਪੰਜਾਬੀ ਦੀ ਮੌਤ

03/16/2024 5:26:15 AM

ਟਾਂਡਾ ਉੜਮੁੜ (ਪੰਡਿਤ)– ਪਿੰਡ ਜਹੂਰਾ ਦੇ ਇਕ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ’ਚ ਘਰ ਨੂੰ ਅੱਗ ਲੱਗਣ ਕਾਰਨ ਬੀਤੇ ਦਿਨੀਂ ਮੌਤ ਹੋ ਗਈ, ਜਿਸ ਦੀ ਜਾਣਕਾਰੀ ਉਸ ਦੇ ਇਥੇ ਰਹਿੰਦੇ ਪਰਿਵਾਰ ਨੂੰ ਹੁਣ ਮਿਲੀ ਹੈ।

ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ’ਚ ਹੋਈ ਹੈ, ਜੋ ਲਗਭਗ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਹੁਣ ਉਥੇ ਟੈਕਸੀ ਚਾਲਕ ਸੀ।

ਇਹ ਖ਼ਬਰ ਵੀ ਪੜ੍ਹੋ : 3 ਹਜ਼ਾਰ ਖ਼ਾਤਰ ਘਰ ’ਚ ਪੈ ਗਏ ਵੈਣ, ਗੁਆਂਢੀ ਨੇ ਚਾਕੂ ਮਾਰ ਕਰ ’ਤਾ ਕਤਲ

ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਇਸ ਅਣਹੋਣੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦਾ ਪੁੱਤਰ ਜਿਸ ਘਰ ’ਚ ਰਹਿੰਦਾ ਸੀ, ਉਥੇ ਕੁਝ ਦਿਨ ਪਹਿਲਾਂ ਅਚਾਨਕ ਅੱਗ ਲੱਗ ਗਈ ਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਵੀ ਮੌਤ ਦਾ ਸ਼ਿਕਾਰ ਹੋ ਗਿਆ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ।

ਉਨ੍ਹਾਂ ਦੱਸਿਆ ਕਿ ਇਹ ਹਾਦਸਾ ਹਿੜੇ ਹਾਲਾਤ ’ਚ ਹੋਇਆ, ਉਨ੍ਹਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ। ਅੱਜ ਪਿੰਡ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਮੰਡਲ ਪ੍ਰਧਾਨ ਸ਼ਾਲੂ ਜਹੂਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News