ਕੋਰੋਨਾ ਵਾਇਰਸ ਕਾਰਣ ਪੰਜਾਬੀ ਦੀ ਇਟਲੀ ’ਚ ਮੌਤ

Friday, Apr 17, 2020 - 12:47 AM (IST)

ਕੋਰੋਨਾ ਵਾਇਰਸ ਕਾਰਣ ਪੰਜਾਬੀ ਦੀ ਇਟਲੀ ’ਚ ਮੌਤ

ਪਾਇਲ  (ਬਿੱਟੂ)-ਪਿੰਡ ਅਡ਼ੈਚਾਂ ਦੇ ਵਸਨੀਕ ਇਕਬਾਲ ਸਿੰਘ (58) ਦੀ ਇਟਲੀ ’ਚ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਕਾਰਣ ਮੌਤ ਹੋ ਗਈ। ਉਹ ਅਾਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਿੰਡ ਵਾਸੀਆਂ ਤੋਂ ਮਿਲੀ ਸੂਚਨਾ ਅਨੁਸਾਰ ਇਸ ਧਾਲੀਵਾਲ ਪਰਿਵਾਰ ’ਚ ਦੋਵੇਂ ਭਰਾ ਸਾਲ 1984 ’ਚ ਇਟਲੀ ਚਲੇ ਗਏ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਜਨਵਰੀ ’ਚ ਪਿੰਡ ਅਡ਼ੈਚਾਂ ਅਾਪਣੇ ਭਤੀਜੇ ਦੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਆਇਆ ਸੀ ਅਤੇ 21, 22 ਜਨਵਰੀ ਨੂੰ ਵਾਪਸ ਚਲਾ ਗਿਆ ਸੀ। ਇਸ ਦੁਖਦਾਈ ਘਟਨਾ ਦਾ ਪਿੰਡ ਅਡ਼ੈਚਾਂ ’ਚ ਕਾਫੀ ਸੋਗ ਮਨਾਇਆ ਜਾ ਰਿਹਾ ਹੈ

ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 198 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 31, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ 11, ਲੁਧਿਆਣਾ 12 ਪਾਜ਼ੀਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 6, ਫਤਹਿਗੜ੍ਹ ਸਾਹਿਬ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ, ਗੁਰਦਾਸਪੁਰ, ਮਲੇਰਕੋਟਲਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 14 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।


author

Karan Kumar

Content Editor

Related News