ਪੰਜਾਬ ਦੇ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ PEP ਪੇਸ਼ ਕਰੇਗੀ ਸਬੂਤ

Wednesday, Mar 13, 2019 - 12:23 AM (IST)

ਪੰਜਾਬ ਦੇ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ PEP ਪੇਸ਼ ਕਰੇਗੀ ਸਬੂਤ

ਜਲੰਧਰ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅੱਜ 11 ਵਜੇ ਇਕ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਦੌਰਾਨ ਪਾਰਟੀ ਵਲੋਂ ਪੰਜਾਬ ਦੇ ਇਕ ਮੰਤਰੀ ਖਿਲਾਫ ਭ੍ਰਿਸ਼ਟਾਚਾਰੀ ਦੇ ਸਬੰਧ 'ਚ ਸਬੂਤ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਤੋਂ ਉਕਤ ਮੰਤਰੀ ਖਿਲਾਫ ਸਖ਼ਤ ਕਾਰਵਾਈ ਤੇ ਉਸ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ ਜਾਵੇਗੀ।  ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਕੇ ਦਿੱਤੀ।

 


author

Deepak Kumar

Content Editor

Related News