ਪੰਜਾਬ ਸਰਕਾਰ ਨੇ ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

Tuesday, May 24, 2022 - 10:05 PM (IST)

ਪੰਜਾਬ ਸਰਕਾਰ ਨੇ ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

ਚੰਡੀਗੜ੍ਹ (ਬਿਊਰੋ) : ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਲਏ ਇਕ ਵੱਡੇ ਫੈਸਲੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਸਰਕਾਰ ਦੀਆਂ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਸਬੰਧਿਤ ਅਸਾਮੀ ਵਾਸਤੇ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਇਹ ਵੀ ਪੜ੍ਹੋ : CM ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ ਟੈਂਡਰ ਮੰਗਣ ਦੇ ਦਿੱਤੇ ਹੁਕਮ

ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਿਤ ਅਸਾਮੀਆਂ ਵਾਸਤੇ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਪ੍ਰੀਖਿਆ ਨੂੰ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਹੋਵੇਗਾ। ਇਸ ਦੌਰਾਨ ਮੀਟਿੰਗ 'ਚ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 26,454 ਅਸਾਮੀਆਂ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਗਰੁੱਪ 'ਸੀ' ਅਤੇ 'ਡੀ' ਅਸਾਮੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ ਅਤੇ ਰੁਜ਼ਗਾਰ ਉਤਪਤੀ ਦੇ ਸਕੱਤਰ ਕੁਮਾਰ ਰਾਹੁਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : 'ਆਪ' ਸਰਕਾਰ ਧਿਆਨ ਵੰਡਾਊ ਕੰਮਾਂ ਦੀ ਬਜਾਏ ਕੇਜਰੀਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰੇ : ਅਕਾਲੀ ਦਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News