ਵੱਡੀ ਖ਼ਬਰ : ਅਮਰੀਕਾ 'ਚ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੀ ਮੌਤ, ਟਾਂਡਾ ਰਹਿੰਦਾ ਪਰਿਵਾਰ ਡੂੰਘੇ ਸਦਮੇ 'ਚ

10/06/2022 9:43:40 AM

ਟਾਂਡਾ ਉੜਮੁੜ/ਅਮਰੀਕਾ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ) : ਅਮਰੀਕਾ ਦੇ ਕੈਲੀਫੋਰਨੀਆ 'ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਅਗਵਾ ਕੀਤੇ ਗਏ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ ਹੈ। ਹਾਲਾਂਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਫਿਲਹਾਲ ਨਹੀਂ ਦਿੱਤੀ ਜਾ ਰਹੀ ਹੈ। ਮਰਸਡ ਸ਼ੈਰਿਫ ਅਧਿਕਾਰੀਆਂ ਨੇ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਉਸ ਦੇ ਤਾਇਆ ਅਮਨਦੀਪ ਸਿੰਘ (39) ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਦੁਸਹਿਰੇ ਤੋਂ ਪਹਿਲਾਂ ਹੀ 'ਦਹਿਨ', ਮੇਘਨਾਥ ਦੇ ਪੁਤਲੇ ਨੂੰ ਲਾ ਦਿੱਤੀ ਅੱਗ

ਉੱਥੋਂ ਦੇ ਇੰਡੀਆਨਾ ਰੋਡ ਅਤੇ ਹਚਇਨਸਨ ਰੋਡ ਦੇ ਬਾਗ ਚੋਂ ਉਕਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਖ਼ਬਰ ਦੇ ਮਿਲਣ 'ਤੇ ਟਾਂਡਾ ਇਲਾਕੇ ਅਤੇ ਅਮਰੀਕਾ ਰਹਿੰਦੇ ਪੰਜਾਬੀਆਂ 'ਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਮਰਸਡ ਕਾਊਂਟੀ 'ਚ ਬੀਤੇ ਸੋਮਵਾਰ ਨੂੰ ਉਕਤ ਪਰਿਵਾਰ ਦੇ 4 ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੋਣ ਵਾਲੇ 'ਏਅਰਸ਼ੋਅ' ਦੀਆਂ ਸਾਰੀਆਂ ਸੀਟਾਂ ਬੁੱਕ, 3 ਪ੍ਰਚੰਡ ਲੜਾਕੂ ਜਹਾਜ਼ ਵੀ ਕਰਨਗੇ ਪ੍ਰਦਰਸ਼ਨ

ਪਰਿਵਾਰਕ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ 27 ਸਾਲਾ ਜਸਲੀਨ ਕੌਰ, ਪਿਤਾ 36 ਸਾਲਾ ਜਸਦੀਪ ਸਿੰਘ ਅਤੇ ਜਸਦੀਪ ਦੇ ਭਰਾ 39 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਸੀ। ਜਸਦੀਪ ਦੇ ਮਾਤਾ-ਪਿਤਾ ਡਾ. ਰਣਧੀਰ ਸਿੰਘ ਅਤੇ ਕ੍ਰਿਪਾਲ ਕੌਰ ਹੁਸ਼ਿਆਰਪੁਰ ਦੇ ਟਾਂਡਾ ਬਲਾਕ ਦੇ ਹਰਸੀ ਪਿੰਡ ਦੇ ਵਸਨੀਕ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ 'ਚ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News