ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ

Friday, Jun 19, 2026 - 07:36 PM (IST)

ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ

ਨਵਾਂਸ਼ਹਿਰ (ਤ੍ਰਿਪਾਠੀ)- ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਟੈਕਸਸ ਦੇ ਅਲਟਨ ਸ਼ਹਿਰ ਵਿਚ ਇਕ ਪੰਜਾਬੀ ਪਰਿਵਾਰ ਦਾ ਕਤਲ ਨੌਜਵਾਨ ਵੱਲੋਂ ਕਤਲ ਕਰ ਦਿੱਤਾ ਗਿਆ। ਉਕਤ ਪਰਿਵਾਰ ਨਵਾਂਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਗੌਰਵ ਚੋਪੜਾ ਨੇ ਮਾਂ-ਪਿਓ ਤੇ ਨਾਨੀ ਦਾ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ। ਇਸ ਘਟਨਾ ਵਿਚ ਗੌਰਵ ਦੇ ਪਿਤਾ ਸਵੀਟਾ ਰਾਮ  (56), ਮਾਤਾ ਕਮਲੇਸ਼ ਰਾਣੀ (46) ਅਤੇ ਨਾਨੀ ਮਹਿੰਦਰ ਕੌਰ (73) ਦੀ ਸਿਰ 'ਚ ਗੋਲ਼ੀ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ। 

PunjabKesari

ਇਹ ਵੀ ਪੜ੍ਹੋ:  ਹਾਜੀਪੁਰ 'ਚ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦੱਸਣਯੋਗ ਹੈ ਕਿ ਸਵੀਟਾ ਰਾਮ ਸਥਾਨਕ ਨਾਮੀ ਕਾਰੋਬਾਰੀ ਸੀ ਅਤੇ ਪਰਿਵਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਲਾਗਲੇ ਪਿੰਡ ਲੱਖਪੁਰ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰ ਮੁਲਜ਼ਮ ਗੌਰਵ ਦੇ 21 ਸਾਲਾ ਵੱਡੇ ਭਰਾ ਨੇ ਜਾਂਚ ਅਧਿਕਾਰੀਆਂ ਨੂੰ ਦੱਸਿਆ ਕਿ ਜਦੋਂ ਉਹ ਪੌੜ੍ਹੀਆਂ ਚੜ੍ਹ ਰਿਹਾ ਸੀ ਤਾਂ ਉਸ ਨੇ ਜ਼ਮੀਨ ’ਤੇ ਲਾਸ਼ਾਂ ਪਈਆਂ ਵੇਖੀਆਂ। ਉਹ ਸਦਮੇ ਵਿਚ ਸੀ ਕਿ ਇਸ ਤੋਂ ਬਾਅਦ ਉਸ ਦਾ ਛੋਟਾ ਭਰਾ ਗੌਰਵ ਚੋਪੜਾ ਉਸ ਵੱਲ ਆਇਆ, ਉਸ ਨੇ ਬੰਦੂਕ ਕੱਢੀ ਅਤੇ ਉਸ ਦੇ ਸਿਰ ਵੱਲ ਤਾਣ ਕੇ ਇੱਕ ਗੋਲ਼ੀ ਚਲਾਈ, ਜੋਕਿ ਉਸ ਨੂੰ ਛੂਹ ਕੇ ਲੰਘ ਗਈ ਅਤੇ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ।

PunjabKesari

 ਉਕਤ ਨੌਜਵਾਨ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਵੱਡੇ ਭਰਾ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਮੁਲਜ਼ਮ ਨੌਜਵਾਨ ਗੌਰਵ ਚੋਪੜਾ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਉਸ ਨੇ ਵਾਰਦਾਤ ਸਬੰਧੀ ਪੁਲਸ ਨੂੰ ਸੂਚਿਤ ਕੀਤਾ। ਗੌਰਵ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News