ਪੰਜਾਬੀ ਫਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਨੇ ਕੀਤੀ ਖੁਦਕੁਸ਼ੀ

11/18/2019 8:18:21 PM

ਜਲੰਧਰ: ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਸਾਲੇ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਦੀ ਦੇਹ ਆਪਣੇ ਕਬਜ਼ੇ ਵਿਚ ਲੈ ਲਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਭੱਲਾ ਦੇ ਸਾਲੇ ਅਲੋਕ ਦੀਪ ਸਿੰਘ (35 ਸਾਲ) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਲਈ ਉਨ੍ਹਾਂ ਨੇ 3 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਨ੍ਹਾਂ ਨਾਲ ਅਲੋਕ ਦਾ ਪੈਸਿਆਂ ਦਾ ਲੈਣ-ਦੇਣ ਸੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ।
ਇਸ ਸਬੰਧੀ ਐਸ. ਐਚ. ਓ. ਥਾਣਾ ਮਾਡਲ ਟਾਊਨ ਪਵਨ ਸ਼ਰਮਾ ਨੇ ਦੱਸਿਆ ਕਿ 50 ਲੱਖ ਰੁਪਏ ਦਾ ਕੁੱਝ ਲੋਕਾਂ ਨਾਲ ਅਲੋਕ ਦਾ ਲੈਣ-ਦੇਣ ਸੀ ਤੇ ਪੈਸੇ ਨਾ ਦੇਣ ਕਾਰਨ ਉਸ ਨੇ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਮਨਪ੍ਰੀਤ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 306 ਤਹਿਤ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੇ ਨਾਮ ਕਰਨ ਸਿੰਘ, ਹਰਿੰਦਰ ਸਿੰਘ ਤੇ ਤ੍ਰਿਭੁਵਨ ਹਨ।

 


Related News