ਚਾਈਂ-ਚਾਈਂ ਕੈਨੇਡਾ ਤੋਰੀ ਸੀ ਜਵਾਨ ਧੀ! ਫ਼ਿਰ ਜੋ ਹੋਇਆ ਉਹ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ (ਵੀਡੀਓ)

Wednesday, Sep 04, 2024 - 03:52 PM (IST)

ਚਾਈਂ-ਚਾਈਂ ਕੈਨੇਡਾ ਤੋਰੀ ਸੀ ਜਵਾਨ ਧੀ! ਫ਼ਿਰ ਜੋ ਹੋਇਆ ਉਹ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ (ਵੀਡੀਓ)

ਗੁਰਦਾਸਪੁਰ (ਗੁਰਪ੍ਰੀਤ ਸਿੰਘ): 1 ਸਾਲ ਪਹਿਲਾਂ ਪਰਿਵਾਰ ਨੇ ਬੜੇ ਚਾਵਾਂ ਨਾਲ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ, ਪਰ ਉਨ੍ਹਾਂ ਨੇ ਕਦੇ ਸੁਫ਼ਨੇ ਵਿਚ ਵੀ ਨਹੀਂ ਸੋਚਿਆ ਹੋਣਾ ਕਿ ਕੈਨੇਡਾ ਤੋਂ ਉਨ੍ਹਾਂ ਦੀ ਧੀ ਦੀ ਲਾਸ਼ ਹੀ ਵਾਪਸ ਪਰਤੇਗੀ। ਕੈਨੇਡਾ ਵਿਚ ਵਾਪਰੇ ਭਿਆਨਕ ਹਾਦਸੇ ਵਿਚ ਪੰਜਾਬ ਦੀ 1 ਕੁੜੀ ਦੀ ਦਰਦਨਾਕ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਉਸ ਦੇ ਜੱਦੀ ਪਿੰਡ ਪਹੁੰਚੀ, ਜਿਸ ਨੂੰ ਵੇਖ ਕੇ ਪਰਿਵਾਰ ਭੁੱਬਾਂ ਮਾਰ ਕੇ ਰੋਣ ਲੱਗ ਪਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਹੋਵੇਗਾ ਜਾਮ! ਸਫ਼ਰ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਮ੍ਰਿਤਕਾ ਕੋਮਲ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੱੜਾ ਦੀ ਰਹਿਣ ਵਾਲੀ ਸੀ। ਪਰਿਵਾਰ 1 ਉਸ ਨੂੰ ਸੁਨਹਿਰੇ ਭਵਿੱਖ ਲਈ ਪਿਛਲੇ ਸਾਲ 1 ਸਤੰਬਰ ਨੂੰ ਹੀ ਕੈਨੇਡਾ ਭੇਜਿਆ ਸੀ। ਉੱਥੇ ਵਾਪਰੇ ਦਰਦਨਾਕ ਹਾਦਸੇ ਵਿਚ ਕੋਮਲ ਸਣੇ 3 ਵਿਦਿਆਰਥਣਾਂ ਦੀ ਮੌਤ ਹੋ ਗਈ। ਪਿਛਲੇ ਸਾਲ ਜਦੋਂ ਪਰਿਵਾਰ ਕੋਮਲ ਨੂੰ ਕੈਨੇਡਾ ਤੋਰ ਰਿਹਾ ਸੀ ਤਾਂ ਉਨ੍ਹਾਂ ਤੋਂ ਚਾਅ ਸਾਂਭਿਆ ਨਹੀਂ ਸੀ ਜਾਂਦਾ। ਉਸ ਵੇਲੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਕੋਮਲ ਨੂੰ ਬੜੀ ਖੁਸ਼ੀ ਨਾਲ ਕੈਨੇਡਾ ਤੋਰ ਰਹੇ ਸਨ। ਉਸ ਵੇਲੇ ਉਨ੍ਹਾਂ ਨੇ ਕਦੇ ਸੁਫ਼ਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਹ ਆਪਣੀ ਧੀ ਨੂੰ ਆਖ਼ਰੀ ਵਾਰ ਇੰਝ ਵੇਖ ਰਹੇ ਹਨ ਤੇ ਹੁਣ ਕੈਨੇਡਾ ਤੋਂ ਉਨ੍ਹਾਂ ਦੀ ਧੀ ਦੀ ਲਾਸ਼ ਤਾਬੂਤ ਵਿਚ ਆਈ ਹੈ। ਇਸ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਪਿੰਡ ਵਿਚ ਵੀ ਸੋਗ ਦੀ ਲਹਿਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News