ਪਤਨੀ ਕੋਲ ਪੰਜਾਬ ਤੋਂ UK ਗਿਆ ਪਤੀ, ਫ਼ਿਰ ਜੋ ਹੋਇਆ...
Tuesday, Apr 22, 2025 - 09:47 AM (IST)

ਭਵਾਨੀਗੜ੍ਹ (ਕਾਂਸਲ)- ਪਿੰਡ ਸੰਤੋਖਪੁਰਾ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਯੂ.ਕੇ. ਵਿਚ ਭੇਦ ਭਰੀ ਹਾਲਤ ਵਿਚ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਉਸ ਦੇ ਪੁੱਤਰ ਹਰਮਨਪ੍ਰੀਤ ਸਿੰਘ ਦਾ ਪੰਜ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਦੀ ਪਤਨੀ UK ਸੀ ਤੇ ਕੁ ਮਹੀਨੇ ਪਹਿਲਾਂ ਹੀ ਉਹ ਵੀ UK ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਬੱਸ ਸਟੈਂਡ ਨੇੜੇ ਗੰਦਾ ਧੰਦਾ ਕਰਦੀਆਂ ਕੁੜੀਆਂ ਨੂੰ ਥਾਣੇ ਲੈ ਆਏ ਪੁਲਸ ਮੁਲਾਜ਼ਮ, ਫ਼ਿਰ ਜੋ ਹੋਇਆ...
ਭੁਪਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਨੂੰਹ ਨੇ ਫ਼ੋਨ ਕਰ ਕੇ ਦੱਸਿਆ ਕਿ ਜਦੋਂ ਉਹ ਡਿਊਟੀ ਤੋਂ ਵਾਪਸ ਪਰਤੀ ਤਾਂ ਹਰਮਨਪ੍ਰੀਤ ਸਿੰਘ ਘਰ ਵਿਚ ਹੀ ਮ੍ਰਿਤਕ ਹਾਲਤ ਵਿਚ ਪਿਆ ਸੀ। ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਥਾਣਾ ਸਦਰ ਸੰਗਰੂਰ ਵਿਚ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਯੂ.ਕੇ. ਸਰਕਾਰ ਨਾਲ ਰਾਬਤਾ ਕਾਇਮ ਕਰਕੇ ਕਿ ਉਸ ਦੇ ਪੁੱਤਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਹਰਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਸੰਤੋਖਪੁਰਾ ਵਿਖੇ ਲਿਆਉਣ ਦਾ ਯਤਨ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਜ਼ਰੂਰੀ ਖ਼ਬਰ! 22 ਅਪ੍ਰੈਲ ਤੋਂ...
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਇਸ ਘਟਨਾ ’ਤੇ ਪਰਿਵਾਰ ਨਾਲ ਗਹਿਰਾ ਦੁੱਖ ਦਾ ਵਿਅਕਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪੀੜਤ ਪਰਿਵਾਰ ਨੂੰ ਹਰ ਮਦਦ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8