ਵੱਡੇ ਸੁਫ਼ਨੇ ਵੇਖ ਅਮਰੀਕਾ ਭੇਜਿਆ ਸੀ ਇਕਲੌਤਾ ਪੁੱਤ, ਹੁਣ ਆਏ ਫੋਨ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

Tuesday, Oct 29, 2024 - 06:23 PM (IST)

ਵੱਡੇ ਸੁਫ਼ਨੇ ਵੇਖ ਅਮਰੀਕਾ ਭੇਜਿਆ ਸੀ ਇਕਲੌਤਾ ਪੁੱਤ, ਹੁਣ ਆਏ ਫੋਨ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਸਮਾਣਾ (ਦਰਦ) : ਕਰੀਬ ਡੇਢ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਅਮਰੀਕਾ ਗਏ ਸਮਾਣਾ ਹਲਕੇ ਦੇ ਪਿੰਡ ਕੁਤਬਨਪੁਰ ਦੇ ਇਕ ਨੌਜਵਾਨ ਦੀ ਅਣਪਛਾਤੇ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਰਮਾਨ ਵੜੈਚ (20) ਦੇ ਪਿਤਾ ਪਲਵਿੰਦਰ ਸਿੰਘ ਨਿਵਾਸੀ ਪਿੰਡ ਕੁਤਬਨਪੁਰ ਅਨੁਸਾਰ ਉਸ ਦਾ ਇਕਲੌਤਾ ਪੁੱਤਰ ਕਰੀਬ ਡੇਢ ਸਾਲ ਪਹਿਲਾ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਦੀ ਕੈਲੇਫੋਰਨੀਆ ਸਟੇਟ ਦੇ ਮੋਨਟਿਕਾ ਸ਼ਹਿਰ ’ਚ ਰੋਜ਼ੀ-ਰੋਟੀ ਲਈ ਗਿਆ ਸੀ। ਜੋ ਸਟੋਰ 'ਤੇ ਵਰਕ ਪਰਮਿਟ ’ਤੇ ਕੰਮ ਕਰਦਾ ਸੀ। 

ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵਿਸ਼ੇਸ਼ ਹਦਾਇਤ 

ਬੀਤੇ ਕਲ੍ਹ ਜਦੋਂ ਉਹ ਰੈਸਟੋਰੈਂਟ ’ਤੇ ਖਾਣਾ ਖਾ ਰਿਹਾ ਸੀ ਤਾਂ ਅਣਪਛਾਤੇ ਨਿਗਰੋ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਉਸ ਦੀ ਮੌਕੇ 'ਤੇ ਹੀ ਮੋਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ’ਚ ਰਹਿੰਦੇ ਇਕ ਰਿਸ਼ਤੇਦਾਰ ਨੇ ਫੋਨ 'ਤੇ ਮੰਗਲਵਾਰ ਸਵੇਰੇ ਇਸ ਸੰਬੰਧੀ ਜਾਣਕਾਰੀ ਦਿੱਤੀ। ਪਿੰਡ ਵਿਚ ਨੌਜਵਾਨ ਦੇ ਮੌਤ ਦੀ ਖ਼ਬਰ ਮਿਲਦੇ ਹੀ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਉਕਤ ਮ੍ਰਿਤਕ ਨੌਜਵਾਨ ਦੀ ਲਾਸ਼ ਜਲਦੀ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹੋਰ ਸਮਾਜ ਸੇਵੀ, ਰਾਜਨੀਤੀਕ, ਧਾਰਮਿਕ ਸੰਸਥਾਵਾ ਦੇ ਆਗੂਆਂ ਨੇ ਪਿੰਡ ਪਹੁੰਚ ਕੇ ਪ੍ਰੀਵਾਰਿਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ।

ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰੀ ਅਣਹੋਣੀ, ਇਕ ਵਿਦਿਆਰਥੀ ਦੀ ਗਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News