ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
Friday, Jun 12, 2026 - 12:42 PM (IST)
ਤਰਨਤਾਰਨ (ਰਮਨ) : ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦਾ ਇੰਗਲੈਂਡ 'ਚ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਘਟਨਾ ਦੀ ਜਾਣਕਾਰੀ ਨੇੜੇ ਰਹਿੰਦੇ ਪੰਜਾਬੀ ਲੜਕਿਆਂ ਵੱਲੋਂ ਦਿੱਤੀ ਗਈ। ਜਾਣਕਾਰੀ ਅਨੁਸਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਗੁਰਭੇਜ ਸਿੰਘ (26) ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਅਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ। ਬੀਤੇ ਬੁੱਧਵਾਰ ਇੰਗਲੈਂਡ ਦੇ ਸ਼ਹਿਰ ਸਾਊਥਹਾਲ 'ਚ ਕਿਸੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ
ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ ਪਰ ਸਾਊਥਹਾਲ ਦੀ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਥਾਨਕ ਹਸਪਤਾਲ 'ਚ ਰੱਖਿਆ ਗਿਆ ਹੈ। ਇਸ ਘਟਨਾ ਦਾ ਪਤਾ ਲੱਗਣ 'ਤੇ ਪਿੰਡ ਮਹਿੰਦੀਪੁਰ 'ਚ ਗ਼ਮਗੀਨ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।
ਇਹ ਵੀ ਪੜ੍ਹੋ : ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
