ਪੰਜਾਬ ਵਾਸੀ ਦੇਣ ਧਿਆਨ, 9 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ
Friday, Jan 03, 2025 - 05:54 PM (IST)
ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਨੇ ਦੋ ਮਹਾਪੰਚਾਇਤਾਂ ਸੱਦਣ ਦਾ ਐਲਾਨ ਕੀਤਾ ਹੈ। ਪਹਿਲੀ ਮਹਾਪੰਚਾਇਤ 4 ਜਨਵਰੀ ਮਤਲਬ ਕੱਲ੍ਹ ਨੂੰ ਹਰਿਆਣਾ ਦੇ ਟੋਹਾਣਾ ਵਿਚ ਰੱਖੀ ਗਈ ਹੈ। ਇਸ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਦੂਜੀ ਮਹਾਪੰਚਾਇਤ 9 ਜਨਵਰੀ ਨੂੰ ਮੋਗਾ ਵਿਚ ਰੱਖੀ ਗਈ ਹੈ। ਲੁਧਿਆਣਾ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਖਰੜੇ ਦੇ ਖ਼ਿਲਾਫ ਇਹ ਮਹਾਪੰਚਾਇਤਾਂ ਸੱਦੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਉਨ੍ਹਾਂ ਕਿਹਾ ਕਿ ਜਿਹੜੇ ਪਹਿਲਾਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਗਏ ਸਨ, ਇਹ ਖੇਤੀ ਖਰੜੇ ਉਨ੍ਹਾਂ ਦੇ ਹੀ ਰੂਪ ਹਨ, ਇਨ੍ਹਾਂ ਮਹਾਪੰਚਾਇਤਾਂ ਵਿਚ ਇਨ੍ਹਾਂ ਖਰੜਿਆਂ ਨੂੰ ਰੱਦ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਖਨੌਰੀ ਅਤੇ ਸ਼ੰਭੂ ਮੋਰਚੇ ਦੇ ਬੈਠੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨਵਰਤ ਤੁੜਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਪਹਿਲਾਂ ਹੀ ਆਖ ਚੁੱਕੇ ਹਨ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਦੀ ਹੈ ਤਾਂ ਉਹ ਡਾਕਟਰੀ ਸਹਾਇਤਾਂ ਲਈ ਤਿਆਰ ਹਨ, ਫਿਰ ਕੇਂਦਰ ਸਰਕਾਰ ਕਿਸ ਗੱਲ ਦੀ ਉਡੀਕ ਵਿਚ ਹੈ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਬੁੱਘੀਪੁਰਾ 'ਚ ਪਹਿਲੀ ਵਾਰ ਹੋਈ ਗ੍ਰਾਮ ਸਭਾ, ਸਰਪੰਚ ਦਾ ਫ਼ਰਮਾਨ ਸੁਣ ਸਭ ਦੇ ਉਡੇ ਹੋਸ਼
ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਜਿਥੇ ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਹਰਿਆਣਾ ਦੇ ਟੋਹਾਣਾ ਵਿਚ ਮਹਾਪੰਚਾਇਤ ਸੱਦ ਲਈ ਹੈ, ਉਥੇ ਹੀ ਖਨੌਰੀ ਬਾਰਡਰ 'ਤੇ ਵੀ ਕੱਲ੍ਹ ਮਹਾਪੰਚਾਇਤ ਹੋਣ ਜਾ ਰਹੀ ਹੈ। ਉਮੀਦ ਹੈ ਕਿ ਇਸ ਪੰਚਾਇਤ ਵਿਚ ਜਗਜੀਤ ਸਿੰਘ ਡੱਲੇਵਾਲ ਵੀ ਕੁਝ ਪਲਾਂ ਲਈ ਸੰਬੋਧਨ ਕਰ ਸਕਦੇ ਹਨ ਹਾਲਾਂਕਿ ਉਨ੍ਹਾਂ ਦੀ ਸਿਹਤ ਇਸ ਸਮੇਂ ਬੇਹੱਦ ਨਾਜ਼ੁਕ ਦੌਰ ਵਿਚ ਹੈ ਅਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਉਮੀਦ ਹੈ ਕਿ ਖਨੌਰੀ ਬਾਰਡਰ 'ਤੇ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਅਹਿਮ ਖ਼ਬਰ, ਆਯੁਸ਼ਮਾਨ ਕਾਰਡ ਨੂੰ ਲੈ ਕੇ ਆਈ ਨਵੀਂ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e