25 ਦਸੰਬਰ ਨੂੰ ਪਰਤਣਾ ਸੀ ਘਰ, ਮਾਂ ਵੇਖਦੀ ਰਹਿ ਗਈ ਰਾਹ, ਕੈਨੇਡਾ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ

Thursday, Dec 22, 2022 - 05:10 PM (IST)

25 ਦਸੰਬਰ ਨੂੰ ਪਰਤਣਾ ਸੀ ਘਰ, ਮਾਂ ਵੇਖਦੀ ਰਹਿ ਗਈ ਰਾਹ, ਕੈਨੇਡਾ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ

ਮਹਿਲ ਕਲਾਂ (ਗੁਰਸੇਵਕ ਸਿੰਘ ਸਹੋਤਾ, ਵਿਵੇਕ) : ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਨੌਜਵਾਨ ਪੋਤਰੇ ਜਗਦੀਪ ਸਿੰਘ (37) ਪੁੱਤਰ ਮਾ. ਰਵੀਦੀਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਰੀਬ 15 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਗਿਆ ਸੀ, ਜਿੱਥੇ ਉਹ ਆਪਣੇ ਛੋਟੇ ਭਰਾ ,ਆਪਣੀ ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ 'ਚ ਮਾਨਸਾ ਪੁਲਸ ਨੇ 7 ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤਾ ਸਪਲੀਮੈਂਟਰੀ ਚਲਾਨ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਗਦੀਪ ਸਿੰਘ 25 ਦਸੰਬਰ ਨੂੰ ਪੰਜਾਬ ਆਉਣ ਦੀ ਤਿਆਰੀ ਕਰ ਰਿਹਾ ਸੀ, ਜਿਸ ਕਾਰਨ ਉਸ ਦੇ ਪਰਿਵਾਰ ਵਾਲੇ ਤੇ ਦੋਸਤ-ਮਿੱਤਰ ਬਹੁਤ ਖ਼ੁਸ਼ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ। ਜਗਦੀਪ ਸਿੰਘ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਜਗਦੀਪ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿਤਾ ਰਵੀਦੀਪ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਦੇ ਕੈਨੇਡਾ ਪਹੁੰਚਣ ਉਪਰੰਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਰਾਜਾ ਵੜਿੰਗ ਦਾ ਵਾਇਰਲ ਵੀਡੀਓ 'ਤੇ ਪਹਿਲਾ ਬਿਆਨ ਆਇਆ ਸਾਹਮਣੇ, ਦਿੱਤਾ ਇਹ ਸਪੱਸ਼ਟੀਕਰਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News