ਅਧੂਰਾ ਰਹਿ ਗਿਆ ਧੀ ਦੀ ਡੋਲ਼ੀ ਤੋਰਨ ਦਾ ਸੁਫ਼ਨਾ, ਸਪੇਨ ਗਏ ਪਿਤਾ ਦੀ ਅਚਾਨਕ ਹੋਈ ਮੌਤ

Monday, Jan 16, 2023 - 05:38 PM (IST)

ਅਧੂਰਾ ਰਹਿ ਗਿਆ ਧੀ ਦੀ ਡੋਲ਼ੀ ਤੋਰਨ ਦਾ ਸੁਫ਼ਨਾ, ਸਪੇਨ ਗਏ ਪਿਤਾ ਦੀ ਅਚਾਨਕ ਹੋਈ ਮੌਤ

ਬਨੂੜ (ਗੁਰਪਾਲ) : ਸਪੇਨ ਰਹਿੰਦੇ ਬਨੂੜ ਦੀ ਵਿਅਕਤੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਵਾਸੀ ਪਿੰਡ ਨਨਹੇੜਾ, ਬਨੂੜ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਪੇਨ 'ਚ ਦਿਲ ਦਾ ਦੌਰਾ ਪੈਣ ਕਾਰਨ ਕੁਲਵੰਤ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁਲਵੰਤ ਸਿੰਘ ਦੇ ਭਰਾ ਬੱਬੂ ਨੇ ਦੱਸਿਆ ਕਿ ਉਸ ਦਾ ਭਰਾ ਕੁਲਵੰਤ ਸਿੰਘ ਜੋ ਕਿ ਕਈ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ (ਸਪੇਨ) ਗਿਆ ਸੀ ਤੇ ਬੀਤੇ ਦਿਨੀਂ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- ਮਾਲੋਰਕੋਟਲਾ 'ਚ ਚਿੱਟੇ ਦਿਨ ਵੱਡੀ ਵਾਰਦਾਤ, ਛੁਰਾ ਮਾਰ ਕੇ ਦੁਕਾਨਦਾਰ ਦਾ ਕਤਲ

ਕੁਲਵੰਤ ਸਿੰਘ ਦੇ ਭਰਾ ਨੇ ਭਰੇ ਮਨ ਨਾਲ ਦੱਸਿਆ ਕਿ ਮ੍ਰਿਤਕ ਕੁਲਵੰਤ ਸਿੰਘ ਆਪਣੇ ਪਿੱਛੇ ਪਤਨੀ, ਦੋ ਮੁੰਡੇ ਤੇ ਇਕ ਕੁੜੀ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਮ੍ਰਿਤਕ ਕੁਲਵੰਤ ਸਿੰਘ ਧੀ ਦਾ ਵਿਆਹ ਰੱਖਿਆ ਹੋਇਆ ਸੀ। ਧੀ ਦੇ ਵਿਆਹ ਤੋਂ ਪਹਿਲਾਂ ਪਿਤਾ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ। ਪੀੜਤ ਪਰਿਵਾਰ ਨਾਲ ਸਿਆਸੀ ਪਾਰਟੀਆਂ ਦੇ ਆਗੂਆਂ, ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਵਸਨੀਕਾਂ ਨੇ ਪਹੁੰਚ ਕੇ ਦੁਖ਼ੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ- CM ਮਾਨ ਨੇ ਵਿਕਾਸ ਯੋਜਨਾਵਾਂ 'ਚ ਤੇਜ਼ੀ ਲਿਆਉਣ ਲਈ ਕੱਸੀ ਕਮਰ, ਤਿਆਰ ਕੀਤਾ ਬਲੂ ਪ੍ਰਿੰਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝ ਕਰੋ। 


author

Simran Bhutto

Content Editor

Related News