ਆਸਟ੍ਰੇਲੀਆ ਦੀ ਧਰਤੀ ''ਤੇ ਇਕ ਹੋਰ ਪੰਜਾਬੀ ਨੇ ਤੋੜਿਆ ਦਮ, 2 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

Tuesday, Feb 07, 2023 - 06:22 PM (IST)

ਆਸਟ੍ਰੇਲੀਆ ਦੀ ਧਰਤੀ ''ਤੇ ਇਕ ਹੋਰ ਪੰਜਾਬੀ ਨੇ ਤੋੜਿਆ ਦਮ, 2 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਗੁਰਾਇਆ (ਮੁਨੀਸ਼) : ਗੁਰਾਇਆ ਦੇ ਰਹਿਣ ਵਾਲੇ ਨੌਜਵਾਨ ਦਿਨੇਸ਼ ਕੁਮਾਰ ਭੌਂਸਲੇ (37) ਪੁੱਤਰ ਸਤਪਾਲ ਭੌਂਸਲੇ ਦੀ ਆਸਟ੍ਰੇਲੀਆ ਵਿਖੇ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ 27 ਜਨਵਰੀ 2023 ਨੂੰ ਦਿਨੇਸ਼ ਕੁਮਾਰ ਦੀ ਸੰਖੇਪ ਬੀਮਾਰੀ ਪਿੱਛੋਂ ਮੌਤ ਹੋ ਗਈ ਸੀ। ਦਿਨੇਸ਼ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਪਹੁੰਚ ਗਈ ਹੈ ਅਤੇ ਭਲਕੇ ਉਸ ਦਾ ਅੰਤਿਮ ਸਸਕਾਰ ਗੁਰਾਇਆ ਦੇ ਸ਼ਮਸ਼ਾਨਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀ ਕਾਂਡ : SIT ਨੇ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਸੀਲਬੰਦ ਸਟੇਟਸ ਰਿਪੋਰਟ

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦਿਨੇਸ਼ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਅਤੇ ਮੁੰਡੇ ਨੂੰ ਛੱਡ ਗਿਆ ਹੈ। ਦਿਨੇਸ਼ ਕੁਮਾਰ ਕਾਂਗਰਸੀ ਆਗੂ ਅੰਮ੍ਰਿਤ ਭੌਂਸਲੇ ਦੇ ਚਾਚਾ ਜੀ ਦਾ ਮੁੰਡਾ ਸੀ।

ਇਹ ਵੀ ਪੜ੍ਹੋ- ਬਠਿੰਡਾ ਨਿਗਮ ਤੈਅ ਕਰੇਗਾ ਮਨਪ੍ਰੀਤ ਬਾਦਲ ਦਾ ਭਾਜਪਾ 'ਚ ਕੱਦ, BJP ਦੀਆਂ ਸੂਬਾ ਗਤੀਵਿਧੀਆਂ 'ਚ ਨਹੀਂ ਆ ਰਹੇ ਨਜ਼ਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News