ਕੈਨੇਡਾ ਤੋਂ ਮੁੜ ਆਈ ਮੰਦਭਾਗੀ ਖ਼ਬਰ, 2 ਮਹੀਨੇ ਪਹਿਲਾਂ ਗਏ ਨੌਜਵਾਨ ਦੀ ਹੋਈ ਮੌਤ

Thursday, Feb 09, 2023 - 10:20 PM (IST)

ਕੈਨੇਡਾ ਤੋਂ ਮੁੜ ਆਈ ਮੰਦਭਾਗੀ ਖ਼ਬਰ, 2 ਮਹੀਨੇ ਪਹਿਲਾਂ ਗਏ ਨੌਜਵਾਨ ਦੀ ਹੋਈ ਮੌਤ

ਡੇਹਲੋਂ (ਡਾ. ਪ੍ਰਦੀਪ )- ਡੇਹਲੋਂ ਦੇ ਨੌਜਵਾਨ ਸਿਮਰਨਜੀਤ ਸਿੰਘ ਬੇਦੀ (35) ਦੀ ਬੀਤੇ ਦਿਨ ਸਰੀ, ਕੈਨੇਡਾ ’ਚ ਮੌਤ ਹੋ ਗਈ। ਉਸ ਦੀ ਬੇਵਕਤੀ ਮੌਤ ਨਾਲ ਜਿੱਥੇ ਪੂਰਾ ਬੇਦੀ ਪਰਿਵਾਰ ਡੂੰਘੇ ਸਦਮੇ ’ਚ ਹੈ ਉੱਥੇ ਹੀ ਇਲਾਕੇ ’ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪਿਛਲੇ ਸਾਲ ਸਵਾ 2 ਲੱਖ ਤੋਂ ਵੱਧ ਲੋਕਾਂ ਨੇ ਛੱਡੀ ਭਾਰਤੀ ਨਾਗਰਿਕਤਾ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੇ ਅੰਕੜੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨ ਦੇ ਪਿਤਾ ਹਰਪਾਲ ਸਿੰਘ ਬੇਦੀ ਨੇ ਦੱਸਿਆ ਕਿ ਉਸ ਦਾ ਪੁੱਤਰ ਤਕਰੀਬਨ 2 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉੱਥੇ ਉਸ ਦੀ 5 ਸਾਲ ਦੀ ਬੇਟੀ ਅਤੇ ਪਤਨੀ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸਿਮਰਨ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਦੀ ਪਤਨੀ ਨੇ ਐਂਬੂਲੈਂਸ ਨੂੰ ਬੁਲਾਈ। ਕੁਝ ਦੇਰ ਬਾਅਦ ਸਿਮਰਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News