ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਅਕਤੀ ਦੀ ਮੌਤ

Monday, Aug 12, 2024 - 09:13 AM (IST)

ਰਾਏਕੋਟ (ਭੱਲਾ)- ਰਾਏਕੋਟ ਦੇ ਕਰੀਬੀ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਦਹਾਕਾ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ! ਕਿਸਾਨਾਂ ਨੇ ਫ਼ਿਰ ਦਿੱਤੀ ਚਿਤਾਵਨੀ

ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਅਚਾਨਕ ਉਸ ਦੇ ਭਰਾ ਰਣਜੀਤ ਸਿੰਘ ਢਿੱਲੋਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਬਰੈਂਪਟਨ ਵਿਖੇ ਹੀ ਕੀਤਾ ਜਾਵੇਗਾ। ਇਸ ਖ਼ਬਰ ਦੇ ਨਾਲ ਇਲਾਕੇ ਦੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News