ਇੰਗਲੈਂਡ ''ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
Thursday, Jun 12, 2025 - 05:07 PM (IST)

ਸੁਲਤਾਨਪੁਰ ਲੋਧੀ (ਧੀਰ)- ਇੰਗਲੈਂਡ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ (45) ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਮਹਿਰੀਆਂ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ ਜੋਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕਰੀਬ 15 ਸਾਲ ਪਹਿਲਾਂ ਸੁਨਹਿਰੀ ਭਵਿੱਖ ਅਤੇ ਚੰਗੇ ਰੁਜ਼ਗਾਰ ਦੀ ਭਾਲ ਵਿੱਚ ਇੰਗਲੈਂਡ ਗਿਆ ਸੀ ਅਤੇ ਇੰਗਲੈਂਡ ਦੇ ਹੇਅਸ ਸ਼ਹਿਰ ਵਿੱਚ ਰਹਿ ਰਿਹਾ ਸੀ।
ਇਹ ਵੀ ਪੜ੍ਹੋ: Punjab: ਪਲਾਂ 'ਚ ਉਜੜਿਆ ਪਰਿਵਾਰ, ਕਾਰ 'ਚ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ
ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਇਕ ਮੱਧ ਵਰਗੀ ਪਰਿਵਾਰ ਦੇ ਨਾਲ ਸੰਬੰਧਤ ਸੀ ਅਤੇ ਮਿਹਨਤੀ ਵਿਅਕਤੀ ਸੀ। ਉਹ ਪਿਛਲੇ ਲਗਭਗ 15 ਸਾਲ ਤੋਂ ਇੰਗਲੈਂਡ ਦੇ ਸ਼ਹਿਰ ਹੇਅਸ 'ਚ ਰਹਿ ਕੇ ਕੰਮ ਕਾਜ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ । ਜਾਣਕਾਰੀ ਦਿੰਦੇ ਹੋਏ ਵਰਿੰਦਰ ਦੇ ਜੀਜਾ ਕਸ਼ਮੀਰ ਸਿੰਘ ਅਤੇ ਦੋਸਤ ਪ੍ਰਤਾਪ ਸਿੰਘ ਯੂਕੇ ਨੇ ਦੱਸਿਆ ਕਿ ਇੰਗਲੈਂਡ ਵਿਖੇ ਬੀਤੀ 19 ਮਈ ਨੂੰ ਕੰਮ ਕਰਦੇ ਸਮੇਂ ਵਰਿੰਦਰ ਨੂੰ ਅਚਾਨਕ ਦਿਮਾਗੀ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਸਾਥੀ ਕਰਮਚਾਰੀਆਂ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਨੇੜਲੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਜਿੱਥੇ 23 ਮਈ ਨੂੰ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ
ਉਨ੍ਹਾਂ ਦੱਸਿਆ ਕਿ ਵਰਿੰਦਰ ਵਿਆਹੁਤਾ ਸੀ ਅਤੇ ਉਸ ਦੇ ਦੋ ਜਵਾਨ ਪੁੱਤਰ ਹਨ। ਉਹ ਬਜ਼ੁਰਗ ਪਿਤਾ ਦੇ ਬੁਢਾਪੇ ਦਾ ਸਹਾਰਾ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦਾ ਸਾਰਾ ਦਾਰਮਦਾਰ ਵਰਿੰਦਰ ਉੱਤੇ ਹੀ ਟਿਕਿਆ ਹੋਇਆ ਸੀ। ਉਸ ਦੀ ਅਚਾਨਕ ਮੌਤ ਹੋ ਜਾਣ ਕਾਰਨ ਪਰਿਵਾਰ ਬੇਹਦ ਸਦਮੇ ਵਿੱਚ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਅੰਤਿਮ ਰਸਮਾਂ ਦੇ ਲਈ ਅੱਜ ਉਸ ਦੀ ਲਾਸ਼ ਅੰਮ੍ਰਿਤਸਰ ਏਅਰਪੋਰਟ ਤੋਂ ਸੁਲਤਾਨਪੁਰ ਲੋਧੀ ਵਿਖੇ ਉਸ ਦੇ ਜਿੱਦੀ ਘਰ ਵਿਚ ਲਿਆਂਦੀ ਗਈ, ਜਿੱਥੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e