ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
Thursday, Apr 09, 2026 - 07:36 PM (IST)
ਹੁਸ਼ਿਆਰਪੁਰ (ਅਮਰੀਕ)- ਅਮਰੀਕਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮੁਸ਼ਾਹਪੁਰ ਦੇ ਰਹਿਣ ਵਾਲੇ ਰਜਿੰਦਰ ਸਿੰਘ (42) ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ।ਰਜਿੰਦਰ ਦੇ ਭਰਾ ਨੇ ਦੱਸਿਆ ਕਿ ਰਜਿੰਦਰ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਅਮਰੀਕਾ ਦੇ ਮਿਨੀਸੋਟਾ ਵਿੱਚ ਰਹਿੰਦਾ ਸੀ। ਦੋ ਦਿਨ ਪਹਿਲਾਂ ਰਜਿੰਦਰ ਦੇ ਅਮਰੀਕਾ ਤੋਂ ਦੋਸਤ ਨੇ ਫ਼ੋਨ ਕਰਕੇ ਪਰਿਵਾਰ ਨੂੰ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ ਨੇ ਦੱਸਿਆ ਸਾਰਾ ਸੱਚ
ਇਸ ਖ਼ਬਰ ਨੇ ਪੂਰੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਰਜਿੰਦਰ ਇਕੱਲਾ ਕਮਾਉਣ ਵਾਲਾ ਸੀ। ਰਜਿੰਦਰ ਦੀਆਂ ਦੋ ਛੋਟੀਆਂ ਧੀਆਂ ਹਨ। ਪਰਿਵਾਰ ਨੇ ਕਰਜ਼ਾ ਲੈ ਕੇ ਰਜਿੰਦਰ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰ ਦੀ ਵਿੱਤੀ ਹਾਲਾਤ ਬੇਹੱਦ ਮਾੜੇ ਹਨ। ਰਜਿੰਦਰ ਦੇ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਹਾਇਤਾ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਮੁਸ਼ਾਹਪੁਰ ਪਿੰਡ 'ਚ ਪੂਰੇ ਰਸਮਾਂ-ਰਿਵਾਜਾਂ ਨਾਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
