25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
Sunday, Apr 19, 2026 - 06:23 PM (IST)
ਮੁਕੇਰੀਆਂ/ਹੁਸ਼ਿਆਰਪੁਰ (ਅਮਰੀਕ)- ਮੁਕੇਰੀਆਂ ਦੇ ਪਿੰਡ ਮੁਸ਼ਾਹਪੁਰ ਦੇ 42 ਸਾਲਾ ਰਜਿੰਦਰ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਅਮਰੀਕਾ ਤੋਂ ਉਸ ਦੇ ਜੱਦੀ ਪਿੰਡ ਪਹੁੰਚੀ। ਰਜਿੰਦਰ ਸਿੰਘ ਦੀ ਮੌਤ ਲਗਭਗ 10 ਦਿਨ ਪਹਿਲਾਂ ਅਮਰੀਕਾ ਦੇ ਮਿਨੀਸੋਟਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਐਤਵਾਰ ਨੂੰ ਬਹੁਤ ਹੀ ਗਮਗੀਨ ਮਾਹੌਲ 'ਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਿੰਦਰ ਸਿੰਘ ਲਗਭਗ 2 ਸਾਲ ਪਹਿਲਾਂ ਸੁਨਹਿਰੀ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਉਸ ਨੇ 25 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਦਾ ਰੁਖ ਕੀਤਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ।
ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਰਜਿੰਦਰ ਦੋ ਮਾਸੂਮ ਧੀਆਂ ਦਾ ਪਿਓ ਸੀ। ਧੀਆਂ ਦੀ ਉਮਰ ਦੀ ਉਮਰ 4 ਅਤੇ 8 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ 8 ਅਪ੍ਰੈਲ ਨੂੰ ਹੋਈ ਮੌਤ ਤੋਂ ਮਹਿਜ਼ ਦੋ ਦਿਨ ਪਹਿਲਾਂ ਹੀ ਰਜਿੰਦਰ ਨੇ ਫੋਨ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਘਰ ਦਾ ਹਾਲ-ਚਾਲ ਪੁੱਛਿਆ ਸੀ। ਉਸ ਵੇਲੇ ਉਸ ਨੇ ਸਭ ਠੀਕ ਹੋਣ ਦੀ ਗੱਲ ਕਹੀ ਸੀ ਪਰ ਬਾਅਦ 'ਚ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਰਜਿੰਦਰ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ''ਜੇ ਮੈਨੂੰ ਕੁਝ ਹੋ ਜਾਂਦਾ ਤਾਂ...?'' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ ਤੋਂ ਆਏ ਬੰਦੇ ਨੇ ਪਾ 'ਤਾ ਗਾਹ

ਇਸ ਦੁੱਖ਼ਦਾਈ ਘਟਨਾ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਰਾਕੇਸ਼ ਮਿਨਹਾਸ ਅਤੇ ਸਮਾਜ ਸੇਵੀ ਸਰਵਜੀਤ ਸਿੰਘ ਸਾਬੀ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਜਿੰਦਰ ਇਕ ਬਹੁਤ ਹੀ ਮਿਹਨਤੀ ਅਤੇ ਮਿਲਨਸਾਰ ਵਿਅਕਤੀ ਸੀ। ਪਰਿਵਾਰ ਸਿਰ ਕਰਜ਼ੇ ਦੀ ਪੰਡ ਅਤੇ ਘਰ ਦੇ ਮੁਖੀ ਦੀ ਮੌਤ ਕਾਰਨ ਬੱਚਿਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ, ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ ਦੀ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
