Canada ''ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ ਮਾਰ''ਤੀਆਂ ਗੋਲੀਆਂ

Saturday, Mar 14, 2026 - 07:45 PM (IST)

Canada ''ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ ਮਾਰ''ਤੀਆਂ ਗੋਲੀਆਂ

ਮੋਗਾ (ਕਸ਼ਿਸ਼) : ਕੈਨੇਡਾ 'ਚ ਰੋਜ਼ੀ-ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਇੱਕ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਵਜੋਂ ਹੋਈ ਹੈ ਜੋ ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਸੀ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕੈਨੇਡਾ 'ਚ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਆਪਣੀ ਟੈਕਸੀ ਵਿੱਚ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਇੱਕ ਮਹਿਲਾ ਉਸਦੀ ਗੱਡੀ ਵਿੱਚ ਆ ਕੇ ਬੈਠ ਗਈ, ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਅਗਵਾ ਕੀਤੀ ਹੋਈ ਸੀ ਅਤੇ ਉਹ ਉਨ੍ਹਾਂ ਦੇ ਚੰਗਲ ਤੋਂ ਬਚ ਕੇ ਭੱਜਦੀ ਹੋਈ ਟੈਕਸੀ 'ਚ ਆ ਬੈਠੀ।

ਇਸ ਤੋਂ ਕੁਝ ਸਮੇਂ ਬਾਅਦ ਹੀ ਅਗਵਾ ਕਰਨ ਵਾਲੇ ਹਥਿਆਰਬੰਦ ਵਿਅਕਤੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਟੈਕਸੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਟੈਕਸੀ ਡਰਾਈਵਰ ਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰਾਂ ਨੇ ਇਸ ਤੋਂ ਬਾਅਦ ਉਸ ਮਹਿਲਾ ਨੂੰ ਦੁਬਾਰਾ ਆਪਣੇ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਤੋਂ ਬਾਅਦ ਕੈਨੇਡਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਧਰ, ਦਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਸਦੇ ਪਿੰਡ ਦੌਲਤਪੁਰਾ ਨੀਵਾਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਦਵਿੰਦਰ ਸਿੰਘ ਕਾਫੀ ਸਮੇਂ ਤੋਂ ਵਿਦੇਸ਼ ਵਿੱਚ ਰਹਿ ਕੇ ਆਪਣੇ ਪਰਿਵਾਰ ਦੀ ਪਰਵਰਿਸ਼ ਲਈ ਮਿਹਨਤ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਨੂੰ ਕੜੀ ਸਜ਼ਾ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News