ਅਮਰੀਕਾ ''ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ

Saturday, Sep 28, 2024 - 06:36 PM (IST)

ਅਮਰੀਕਾ ''ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ

ਦਸੂਹਾ (ਝਾਵਰ,ਨਾਗਲਾ)- ਰੋਜ਼ੀ-ਰੋਟੀ ਦੀ ਭਾਲ ਵਿਚ ਅਮਰੀਕਾ ਗਏ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਦਸੂਹਾ ਦੇ ਪਿੰਡ ਬਹਿਬੋਵਾਲ ਛੰਨੀਆ ਦਾ ਰਹਿਣ ਵਾਲਾ ਸੀ। ਪਿੰਦਰ ਸਿੰਘ ਲਗਭਗ ਪਿਛਲੇ 18 ਸਾਲ ਤੋਂ ਇਟਲੀ ਵਿਖੇ ਕੰਮ ਕਰ ਰਿਹਾ ਸੀ ਅਤੇ ਲਗਭਗ 3 ਸਾਲ ਪਹਿਲੇ ਅਮਰੀਕਾ ਵਿਖੇ ਚਲਾ ਗਿਆ ਸੀ, ਜਿੱਥੇ ਉਸ ਦਾ ਤੇਜ ਹਥਿਆਰਾਂ ਨਾਲ ਕਤਲ ਕਰਨ ਕਰ ਦਿੱਤਾ ਗਿਆ। ਜਿਵੇਂ ਉਕਤ ਵਿਅਕਤੀ ਦੇ ਕਤਲ ਦੀ ਸੂਚਨਾ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ।  

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਕੈਮਿਸਟ ਸ਼ਾਪ ’ਤੇ ਕੰਮ ਕਰਨ ਵਾਲੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਉਸ ਦੇ ਪਰਿਵਾਰ ਕੋਲੋਂ ਪੂਰੀ ਜਾਣਕਾਰੀ ਨਹੀਂ ਮਿਲ ਰਹੀ ਪਰ ਪ੍ਰਾਪਤ ਸੂਚਨਾ ਅਨੁਸਾਰ ਪਿੰਦਰ ਸਿੰਘ ਅਮਰੀਕਾ ਵਿੱਚ ਟਰੱਕ ਚਲਾਉਂਦਾ ਸੀ ਤਾਂ ਉਸ ਰਸਤੇ ਵਿੱਚ ਜਾ ਰਹੇ ਇਕ ਹੋਰ ਟਰੱਕ ਡਰਾਈਵਰ ਨੇ ਵੇਖਿਆ ਕਿ ਉਸ ਦੀ ਗਰਦਨ ਅਤੇ ਹੋਰ ਸਰੀਰ 'ਤੇ ਗੰਭੀਰ ਨਿਸ਼ਾਨ ਹਨ ਅਤੇ ਉਸ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਪਿੰਦਰ ਸਿੰਘ ਅਮਰੀਕਾ ਵਿੱਚ ਟਰੱਕ ਡਰਾਈਵਰ ਸੀ ਅਤੇ ਉਹ ਰਸਤੇ ਵਿੱਚ ਕਿਸੇ ਇੰਤਜ਼ਾਰ ਕਰ ਰਿਹਾ ਸੀ ਕਿ ਇਸੇ ਦੌਰਾਨ ਕਿਸੇ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਪਿੰਡ ਬਹਿਬੋਵਾਲ ਛੰਨੀਆ ਵਿਖੇ ਸੋਗ ਦੀ ਲਹਿਰ ਫੈਲ ਗਈ ਜਦਕਿ ਬਾਕੀ ਵੇਰਵਿਆ ਦੀ ਉਡੀਕ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News