ਅਮਰੀਕਾ ਦੇ ਗੁਰਦੁਆਰਾ ਸਾਹਿਬ ''ਚ ਸੇਵਾ ਨਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ ''ਚੋਂ ਮਿਲੀ ਲਾਸ਼

Tuesday, Feb 24, 2026 - 11:55 AM (IST)

ਅਮਰੀਕਾ ਦੇ ਗੁਰਦੁਆਰਾ ਸਾਹਿਬ ''ਚ ਸੇਵਾ ਨਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ ''ਚੋਂ ਮਿਲੀ ਲਾਸ਼

ਬਟਾਲਾ/ਕਲਾਨੌਰ(ਬੇਰੀ, ਮਨਮੋਹਨ)- ਅਮਰੀਕਾ ਦੇ ਕੈਲੀਫੋਰਨੀਆ ’ਚ ਸਥਿਤ ਦਮਦਮੀ ਟਕਸਾਲ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ’ਚ ਸੇਵਾਦਾਰ ਵਜੋਂ ਸੇਵਾਵਾਂ ਨਿਭਾ ਰਹੇ ਕਲਾਨੌਰ ਦੇ ਇਕ ਵਿਅਕਤੀ ਨੂੰ ਕੁਝ ਨੌਜਵਾਨਾਂ ਵਲੋਂ ਅਗਵਾ ਕਰਨ ਤੋਂ ਬਾਅਦ ਉਸਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਇਸ ਸਬੰਧੀ ਮ੍ਰਿਤਕ ਅਵਤਾਰ ਸਿੰਘ (55) ਪੁੱਤਰ ਗੁਰਦਿਆਲ ਸਿੰਘ ਦੇ ਭਰਾ ਬਲਕਾਰ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਅਵਤਾਰ ਸਿੰਘ ਦਮਦਮੀ ਟਕਸਲ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ’ਚ ਪਿਛਲੇ ਲੰਬੇ ਸਮੇਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਕੁਝ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਭਰਾ ਅਵਤਾਰ ਸਿੰਘ ਨੂੰ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ਤੋਂ ਅਗਵਾ ਕਰ ਕੇ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਕੈਲੀਫੋਰਨੀਆ ਦੀ ਪੁਲਸ ਨੂੰ ਉਨ੍ਹਾਂ ਦੀ ਲਾਸ਼ ਬੇਰੀਸ ਝੀਲ ’ਚੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News