ਮਨੀਲਾ ''ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ

Saturday, Jun 18, 2016 - 11:51 AM (IST)

ਸੁਲਤਾਨਪੁਰ ਲੋਧੀ (ਧੀਰ, ਧੰਜੂ) : ਸੁਲਤਾਨਪੁਰ ਲੋਧੀ ''ਚ ਪੈਂਦੇ ਪਿੰਡ ਤਲਵੰਡੀ ਚੌਧਰੀਆਂ ਦੇ ਨੌਜਵਾਨ ਦਾ ਮਨੀਲਾ ''ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁੱਤ ਦੀ ਮੌਤ ਦੀ ਖਬਰ ਸੁਣਦੇ ਹੀ ਪੂਰੇ ਪਰਿਵਾਰ ''ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸੁਰਜੀਤ ਰਾਏ (28) ਪੁੱਤਰ ਧਨਪਤ ਰਾਏ ਦੇ ਭਰਾ ਬਲਵੰਤ ਰਾਏ ਨੇ ਦੱਸਿਆ ਕਿ ਉਸ ਦਾ ਭਰਾ ਸੁਰਜੀਤ ਤਿੰਨ ਭਰਾਵਾਂ ਅਤੇ ਦੋ ਭੈਣਾਂ ''ਚੋਂ ਸਭ ਤੋਂ ਛੋਟਾ ਸੀ। ਸੁਰਜੀਤ ਕਰੀਬ ਸਾਢੇ ਪੰਜ ਸਾਲ ਪਹਿਲਾਂ ਮਨੀਲਾ ਗਿਆ ਸੀ, ਜਿੱਥੇ ਉਹ ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰ ਰਿਹਾ ਸੀ। ਸੁਰਜੀਤ ਦੇ ਪਰਿਵਾਰ ਨੂੰ ਸ਼ੁੱਕਰਵਾਰ ਸਵੇਰੇ ਸਾਢੇ 5 ਵਜੇ ਖਬਰ ਮਿਲੀ ਕਿ ਉਸ ਦਾ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ''ਚ ਸੋਗ ਦੀ ਲਹਿਰ ਦੌੜ ਗਈ। 

 


Babita Marhas

News Editor

Related News