ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

Tuesday, Apr 20, 2021 - 06:47 PM (IST)

ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਬਠਿੰਡਾ (ਵਰਮਾ) - 48 ਘੰਟਿਆਂ ਬਾਅਦ ਪੰਜਾਬੀ ਅਖ਼ਬਾਰ ਦੇ ਲਾਪਤਾ ਸੀਨੀਅਰ ਪੱਤਰਕਾਰ ਦੀ ਲਾਸ਼ ਐੱਨ. ਐੱਫ. ਐੱਲ. ਦੀਆਂ ਝੀਲਾਂ ’ਚੋਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਕੋਲੋ ਇਕ ਖੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਹੈ, ਜਿਸ ਵਿਚ ਉਸਨੇ ਪੰਜਾਬ ਪੁਲਸ ਦੇ ਇਕ ਏ.ਐੱਸ.ਆਈ. ਤੇ ਉਸਦੇ ਪਰਿਵਾਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਐੱਸਐੱਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

PunjabKesari

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਅਖ਼ਬਾਰ ਦਾ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਸ਼ਨੀਵਾਰ ਬਾਅਦ ਦੁਪਹਿਰ ਗੋਨਿਆਣਾ ਰੋਡ ਤੋਂ ਲਾਪਤਾ ਹੋ ਗਿਆ ਸੀ, ਜਿਸ ਦਾ ਮੋਟਰਸਾਈਕਲ ਗੋਨਿਆਣਾ ਰੋਡ ਤੋਂ ਬਰਾਮਦ ਹੋਇਆ ਸੀ। ਮ੍ਰਿਤਕ ਦੇ ਸਾਥੀ ਪੱਤਰਕਾਰ ਅੰਮ੍ਰਿਤਪਾਲ ਸਿੰਘ ਵਾਸੀ ਸ਼ਾਤ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 17 ਅਪ੍ਰੈਲ ਨੂੰ ਉਹ ਦੋਵੇਂ ਦਫ਼ਤਰ ’ਚ ਕੰਮ ਕਰ ਰਹੇ ਸਨ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

PunjabKesari

ਇਸ ਤੋਂ ਬਾਅਦ ਉਹ ਗੋਨਿਆਣਾ ਰੋਡ ’ਤੇ ਇਕ ਜ਼ਰੂਰੀ ਕੰਮ ਲਈ ਚਲਾ ਗਿਆ, ਜਿੱਥੇ ਉਸ ਦਾ ਇਕ ਮਾਮੂਲੀ ਐਕਸੀਡੈਂਟ ਹੋ ਗਿਆ, ਜਿਸ ਦੌਰਾਨ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਇਸ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਮ੍ਰਿਤਕ ਉੱਥੇ ਮੌਜੂਦ ਨਹੀਂ ਸੀ, ਜਦੋਂਕਿ ਮੋਟਰਸਾਈਕਲ ਖੜ੍ਹਾ ਸੀ। 

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

PunjabKesari

ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਬੀਤੇ ਦਿਨ ਉਨ੍ਹਾਂ ਨੂੰ ਇਕ ਵਿਅਕਤੀ ਦੀ ਲਾਸ਼ ਝੀਲ ’ਚੋਂ ਬਰਾਮਦ ਹੋਈ, ਜਿਸਦੀ ਸਨਾਖਤ ਉਨ੍ਹਾਂ ਵਲੋਂ ਕੰਵਲਜੀਤ ਸਿੰਘ ਸਿੱਧੂ ਵਜੋਂ ਕੀਤੀ ਗਈ। ਇਸ ਤੋਂ ਬਾਅਦ ਸੂਚਨਾ ਮਿਲਣ ’ਤੇ ਐੱਨ. ਡੀ. ਆਰ. ਐੱਫ. ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਮੌਕੇ ’ਤੇ ਪਹੁੰਚ ਗਏ।

ਪੜ੍ਹੋ ਇਹ ਵੀ ਖ਼ਬਰ - ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 

PunjabKesariਪੁਲਸ ਦੀ ਮੌਜੂਦਗੀ ’ਚ ਪੱਤਰਕਾਰ ਦੀ ਲਾਸ਼ ਨੂੰ ਝੀਲ ’ਚੋਂ ਬਾਹਰ ਕੱਢ ਲਿਆ ਗਿਆ, ਜਿਸ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਨਾਲ ਪੂਰੇ ਪੱਤਰਕਾਰ ਭਾਈਚਾਰੇ ’ਚ ਸੋਗ ਦੀ ਲਹਿਰ ਛਾਈ ਹੋਈ ਹੈ ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)


author

rajwinder kaur

Content Editor

Related News