ਪੰਜਾਬ ਵਾਸੀਆਂ ''ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ

Monday, Jun 15, 2026 - 06:28 PM (IST)

ਪੰਜਾਬ ਵਾਸੀਆਂ ''ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ

ਲੁਧਿਆਣਾ (ਅਨਿਲ) : ਬਰਸਾਤੀ ਸੀਜ਼ਨ ਦੀ ਸ਼ੁਰੂਆਤ ਨਾਲ ਹੀ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਇਲਾਕਿਆਂ ਅਤੇ ਪਿੰਡਾਂ ਦੇ ਲੋਕਾਂ ਵਿਚ ਇਕ ਵਾਰ ਫਿਰ ਹੜ੍ਹ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਪਿਛਲੇ ਸਾਲ ਆਏ ਹੜ੍ਹ ਦੀ ਤਬਾਹੀ ਨੂੰ ਯਾਦ ਕਰਕੇ ਦਰਿਆ ਦੇ ਨੇੜਲੇ ਇਲਾਕਿਆਂ ਦੇ ਲੋਕਾਂ ਵਿਚ ਡਰ ਪਾਇਆ ਜਾ ਰਿਹਾ ਹੈ ਕਿਉਂਕਿ ਪਿਛਲੀ ਵਾਰ ਧੂਸੀ ਬੰਨ੍ਹ ਦੇ ਕਈ ਨਾਜ਼ੁਕ ਪੁਆਇੰਟਾਂ 'ਤੇ ਦਰਾਰਾਂ ਪੈਣ ਦਾ ਖ਼ਤਰਾ ਪੈਦਾ ਹੋ ਗਿਆ ਸੀ। ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ ਵਿਚ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਐਤਵਾਰ ਨੂੰ ਰੋਪੜ ਹੈੱਡ ਵਰਕਸ ਤੋਂ ਸਤਲੁਜ ਦਰਿਆ ਵਿਚ ਕਰੀਬ 3000 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਤੋਂ ਬਾਅਦ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿਚ ਜਲ ਪੱਧਰ ਉੱਪਰ ਆਉਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਤਰੀਕਾਂ ਨੂੰ ਸ਼ੁਰੂ ਹੋਵੇਗੀ ਪ੍ਰੀ-ਮਾਨਸੂਨ ਦੀ ਫੁਹਾਰ

ਦੂਜੇ ਪਾਸੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਫਿਲਹਾਲ ਸਤਲੁਜ ਦਰਿਆ ਵਿਚ ਆਮ ਸਥਿਤੀ ਮੁਤਾਬਕ ਹੀ ਪਾਣੀ ਚੱਲ ਰਿਹਾ ਹੈ। ਅਧਿਕਾਰੀਆਂ ਅਨੁਸਾਰ ਸ਼ਨੀਵਾਰ ਨੂੰ ਦਰਿਆ ਵਿਚ ਕਰੀਬ 5500 ਕਿਊਸਿਕ ਪਾਣੀ ਛੱਡਿਆ ਗਿਆ ਸੀ, ਜੋ ਐਤਵਾਰ ਨੂੰ ਘਟ ਕੇ 3000 ਕਿਊਸਿਕ ਦੇ ਕਰੀਬ ਰਹਿ ਗਿਆ। ਭਾਖੜਾ ਡੈਮ ਦਾ ਮੌਜੂਦਾ ਲੈਵਲ 1574 ਹੈ, ਜੋ ਕਿ ਫਿਲਹਾਲ ਚਿੰਤਾਜਨਕ ਨਹੀਂ ਹੈ। ਵਿਭਾਗ ਨੇ ਸਪੱਸ਼ਟ ਕੀਤਾ ਕਿ ਦਰਿਆ ਦਾ ਇਕ ਪਾਸਾ ਨੀਵਾਂ ਹੋਣ ਕਾਰਨ ਪਾਣੀ ਇੱਕੋ ਸਾਈਡ ਚੱਲ ਰਿਹਾ ਹੈ, ਜਿਸ ਕਾਰਨ ਇਹ ਜ਼ਿਆਦਾ ਮਾਤਰਾ ਵਿਚ ਦਿਖਾਈ ਦੇ ਰਿਹਾ ਹੈ। ਬਰਸਾਤ ਦੇ ਮੌਸਮ ਕਾਰਨ ਆਉਣ ਵਾਲੇ ਦਿਨਾਂ ਵਿਚ ਪਾਣੀ ਹੌਲੀ-ਹੌਲੀ ਵਧੇਗਾ ਪਰ ਅਸਲ ਸਥਿਤੀ ਜੁਲਾਈ ਮਹੀਨੇ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਤੇ ਨਾ ਘਬਰਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News