ਪੰਜਾਬ ਵਾਸੀਆਂ ਲਈ ਜਾਰੀ ਹੋਇਆ ਫ਼ਰਮਾਨ, ਇਨ੍ਹਾਂ ਕੰਮਾਂ ਲਈ ਹੁਣ ਲੈਣੀ ਹੋਵੇਗੀ ਮਨਜ਼ੂਰੀ
Wednesday, Jan 01, 2025 - 06:27 PM (IST)
ਫ਼ਰੀਦਕੋਟ (ਚਾਵਲਾ, ਜਗਦੀਸ਼, ਬਾਂਸਲ, ਜਸਬੀਰ ਕੌਰ ਜੱਸੀ) : ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਵਿਨੀਤ ਕੁਮਾਰ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹੇ ਵਿਚ ਖੂਹ ,ਬੋਰਵੈੱਲ/ਟਿਊਬਵੈੱਲ ਦੀ ਖੋਦਾਈ/ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ ਜਿਨ੍ਹਾਂ ’ਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਕੱਚੀਆਂ ਖੂਹੀਆਂ ਅਤੇ ਬੋਰਵੈੱਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ’ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ।
ਇਹ ਵੀ ਪੜ੍ਹੋ : ਧਾਰਮਿਕ ਸਥਾਨ 'ਤੇ ਪਤੀ ਨੂੰ ਦੋਸਤ ਨਾਲ ਸੰਬੰਧ ਬਣਾਉਂਦੇ ਦੇਖ ਪਤਨੀ ਦੇ ਉਡੇ ਹੋਸ਼, ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਹੁਕਮਾਂ ਦੇ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੀ ਹੱਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾਂ ਜ਼ਿਲ੍ਹਾ ਕੁਲੈਕਟਰ, ਸਬੰਧਿਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ। ਖੂਹ/ਬੋਰਵੈੱਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜ਼ਰੂਰੀ ਹੈ। ਖੂਹ/ਬੋਰਵੈੱਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ’ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ’ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਔਰਤਾਂ ਦੇ ਫ੍ਰੀ ਬੱਸ ਸਫਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਬਿਆਨ
ਉਨ੍ਹਾਂ ਦੱਸਿਆ ਕਿ ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜ਼ਮੀਨੀ ਲੈਵਲ ਤੋਂ 0.50*0.50*0.60 ਮੀਟਰ (0.30 ਮੀਟਰ ਜ਼ਮੀਨੀ ਲੈਬਲ ਤੋਂ ਉਪਰ ਅਤੇ 0.30 ਮੀਟਰ ਜ਼ਮੀਨੀ ਲੈਵਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ। ਖੂਹ/ਬੋਰਵੈੱਲ ਨੂੰ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੋਰਵੈੱਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਰੰਮਤ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ
ਉਨ੍ਹਾਂ ਦੱਸਿਆ ਕਿ ਖੂਹ/ਬੋਰਵੈੱਲ ਨੂੰ ਕਿਸੇ ਵੀ ਹਾਲਤ ਵਿਚ ਖੁੱਲ੍ਹ ਨਾ ਛੱਡਿਆ ਜਾਵੇ। ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਨਾਲ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਚਾਹੀਦਾ ਹੈ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ ਰੇਖ ਤੋਂ ਬਿਨ੍ਹਾਂ ਨਹੀਂ ਕਰਵਾਏਗਾ। ਮਜਿਸਟ੍ਰੇਟ ਨੇ ਦੱਸਿਆ ਕਿ ਪੇਂਡੂ ਇਲਾਕੇ ਵਿਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜਨ ਸਿਹਤ ਵਿਭਾਗ, ਭੂਮੀ ਰੱਖਿਆ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿੱਚ ਕਿੰਨੇ ਬੋਰਵੈੱਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨਿਆ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵੱਲੋਂ ਆਪਣੇ ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿਚ ਰਿਕਾਰਡ ਦੇ ਤੌਰ 'ਤੇ ਰੱਖੀ ਜਾਵੇਗੀ ਅਤੇ ਇਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਨੂੰ ਭੇਜੀ ਜਾਵੇਗੀ। ਉਨ੍ਹਾਂ ਵੱਲੋਂ ਇਸ ਸਬੰਧੀ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਇਹ ਹੁਕਮ 23 ਫਰਵਰੀ 2025 ਤੱਕ ਲਾਗੂ ਰਹੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e