ਵਿਆਹ ਮਗਰੋਂ ਅਨਮੋਲ ਗਗਨ ਮਾਨ ਨੇ ਪਤੀ ਸ਼ਹਿਬਾਜ਼ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਟੇਕਿਆ ਮੱਥਾ

Tuesday, Jun 25, 2024 - 04:59 PM (IST)

ਜਲੰਧਰ (ਬਿਊਰੋ) - ਕੁਝ ਹਫ਼ਤੇ ਪਹਿਲਾਂ ਹੀ ਵਿਆਹ ਬੰਧਨ 'ਚ ਬੱਝੇ ਪੰਜਾਬ ਦੇ ਸੈਰ-ਸਪਾਟਾ ਮਹਿਕਮੇ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਆਪਣੇ ਪਤੀ ਐਡਵੋਕੇਟ ਸ਼ਹਿਬਾਜ਼ ਸਿੰਘ ਸੋਹੀ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ।

PunjabKesari

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਅਨਮੋਲ ਗਗਨ ਮਾਨ ਨੇ ਲਿਖਿਆ- ''ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ, ਨੰਦੇੜ ਵਿਖੇ ਨਤਮਸਤਕ ਹੋ ਕੇ ਸਾਹਿਬੇ ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

PunjabKesari

ਸੱਚੇ ਪਾਤਸ਼ਾਹ ਜੀ ਅੱਗੇ ਆਪਣੀ ਨਦਰਿ ਮਿਹਰ ਸਦਕਾ ਸਾਡੇ ਜੀਵਨ ਦੀ ਅਗਵਾਈ ਕਰਕੇ ਰਾਹਾਂ ਨੂੰ ਰੁਸ਼ਨਾਉਣ ਲਈ ਅਰਦਾਸ ਕੀਤੀ ਤੇ ਰੱਬੀ ਬਾਣੀ ਦੇ ਵਿਸਮਾਦਮਈ ਕੀਰਤਨ ਦਾ ਆਨੰਦ ਮਾਣਿਆ।''

PunjabKesari 
ਦੱਸ ਦਈਏ ਕਿ ਇਸ ਤੋਂ ਪਹਿਲਾ ਅਨਮੋਲ ਗਗਨ ਮਾਨ ਸੱਸ ਸ਼੍ਰੀਮਤੀ ਸੀਲਮ ਸੋਹੀ ਅਤੇ ਸਹੁਰਾ ਪਰਿਵਾਰ ਦੇ ਕਈ ਹੋਰਨਾਂ ਮੈਂਬਰਾਂ ਸਮੇਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸਨ।

PunjabKesari

ਆਪਣੇ ਸਿਰਫ ਪਰਿਵਾਰਕ ਮੈਂਬਰਾਂ ਨਾਲ ਤਖਤ ਸਾਹਿਬ ਪੁੱਜਣ 'ਤੇ ਕੈਬਨਿਟ ਮੰਤਰੀ ਗਗਨਦੀਪ ਕੌਰ ਉਰਫ ਅਨਮੋਲ ਗਗਨ ਮਾਨ ਦਾ ਸਬ-ਡਵੀਜ਼ਨ ਦੇ ਸਿਵਲ ਅਤੇ ਪੁਲਸ ਅਧਿਕਾਰੀਆਂ  'ਚੋਂ ਐੱਸ. ਡੀ. ਐੱਮ. ਤਲਵੰਡੀ ਸਾਬੋ ਹਰਵਿੰਦਰ ਸਿੰਘ ਜੱਸਲ ਅਤੇ ਡੀ. ਐੱਸ. ਪੀ. ਰਾਜੇਸ਼ ਸਨੇਹੀ ਨੇ ਰਸਮੀ ਸਵਾਗਤ ਕੀਤਾ ਗਿਆ ਸੀ।

PunjabKesari

PunjabKesari
 


sunita

Content Editor

Related News