ਪੰਜਾਬੀ ਗਾਇਕ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਲੋਕਾਂ ਨੇ ਪੁੱਤ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਘੇਰਿਆ SSP ਦਫ਼ਤਰ

Monday, Jul 29, 2024 - 04:00 PM (IST)

ਖੰਨਾ (ਵਿਪਨ ਭਾਰਦਵਾਜ): ਲੋਹੇ ਦੀ ਰਾਡ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿਚ ਪੁਲਸ ਵੱਲੋਂ ਇਕ ਪੰਜਾਬੀ ਗਾਇਕ ਨੂੰ ਕਾਬੂ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿਚ ਪੰਜਾਬੀ ਗਾਇਕ ਦੇ ਪੁੱਤਰ ਨੂੰ ਕਾਬੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੁਝ ਹੋਰ ਲੋਕਾਂ ਦੇ ਨਾਂ ਵੀ ਲਏ ਜਾ ਰਹੇ ਹਨ, ਪਰ ਉਹ ਅਜੇ ਤਕ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਦੇ ਰੋਸ ਵਜੋਂ ਅੱਜ ਲੋਕਾਂ ਵੱਲੋਂ SSP ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ, ਇਕਲੌਤੇ ਭਰਾ ਨੂੰ ਗੁਆ ਕੇ ਧਾਹਾਂ ਮਾਰ ਰੋ ਰਹੀਆਂ 4 ਭੈਣਾਂ

ਜਾਣਕਾਰੀ ਮੁਤਾਬਕ 23 ਜੂਨ 2024 ਨੂੰ ਖੰਨਾ ਦੇ ਪਿੰਡ ਇਕੋਲਾਹਾ 'ਚ ਕਬੂਤਰ ਉਡਾਉਣ ਦੇ ਮੁਕਾਬਲੇ ਤੋਂ ਬਾਅਦ ਹੋਈ ਲੜਾਈ 'ਚ 21 ਸਾਲਾ ਗੁਰਦੀਪ ਸਿੰਘ ਮਾਣਾ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਪੰਜਾਬੀ ਗਾਇਕ ਕੁਲਦੀਪ ਸਿੰਘ ਵਿੱਕੀ ਉਰਫ ਵੀ-ਦੀਪ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰ ਉਸ ਦਾ ਪੁੱਤਰ ਦਮਨ ਔਜਲਾ ਹਾਲੇ ਤੱਕ ਫਰਾਰ ਹੈ। ਪਰਿਵਾਰਕ ਮੈਂਬਰ ਕੁੱਝ ਹੋਰ ਵਿਅਕਤੀਆਂ ਦੇ ਨਾਂ ਵੀ ਲੈ ਰਹੇ ਹਨ। ਪੰਜਾਬੀ ਗਾਇਕ ਦੇ ਮੁੰਡੇ ਸਮੇਤ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। 

ਮ੍ਰਿਤਕ ਦੀ ਦਾਦੀ ਮੁਖਤਿਆਰੋ ਨੇ ਦੱਸਿਆ ਕਿ ਗੁਰਦੀਪ ਸਿੰਘ ਮਾਣਾ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਹੀ ਬੱਚੇ ਨੂੰ ਪਾਲਿਆ ਸੀ। ਹੁਣ ਗੁਰਦੀਪ ਸਿੰਘ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਮੁਲਜ਼ਮਾਂ ਨੇ ਕਤਲ ਕਰਕੇ ਪਰਿਵਾਰ ਨੂੰ ਬੇਸਹਾਰਾ ਬਣਾ ਦਿੱਤਾ। ਇਸ ਦੇ ਨਾਲ ਹੀ ਪੁਲਸ ਨੇ ਇਕ ਮਹੀਨੇ ਵਿਚ ਵੀ ਠੋਸ ਕਾਰਵਾਈ ਨਹੀਂ ਕੀਤੀ। ਮੁਲਜ਼ਮ ਦੇ ਪੁੱਤਰ ਸਮੇਤ ਹੋਰ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਉਹ ਇਨਸਾਫ਼ ਲੈਕੇ ਹਟਣਗੇ। ਮੁਖਤਿਆਰੋ ਨੇ ਕਿਹਾ ਕਿ ਉਸ ਨੂੰ ਭਾਵੇਂ ਗੋਲੀ ਮਾਰ ਦਿੱਤੀ ਜਾਵੇ, ਉਹ ਆਪਣੇ ਵਿਰੋਧ ਤੋਂ ਪਿੱਛੇ ਨਹੀਂ ਹਟਣਗੇ। ਮ੍ਰਿਤਕ ਦੇ ਚਚੇਰੇ ਭਰਾ ਹਰੀ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਤਲ ਤੋਂ 5 ਦਿਨਾਂ ਦੇ ਅੰਦਰ-ਅੰਦਰ ਮੁਲਜ਼ਮ ਦੇ ਲੜਕੇ ਦਮਨ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਸੀ। ਇਕ ਮਹੀਨਾ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਾ ਹੋਣ 'ਤੇ ਉਨ੍ਹਾਂ ਨੂੰ ਧਰਨਾ ਦੇਣਾ ਪਿਆ।

ਇਹ ਖ਼ਬਰ ਵੀ ਪੜ੍ਹੋ - ਸਾਬਕਾ Mrs. Chandigarh ਨੂੰ ਪੁਲਸ ਨੇ ਪੁੱਤ ਦੇ ਨਾਲ ਕੀਤਾ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)

ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਜਾ ਕੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News