ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲਾ ਚੜ੍ਹਿਆ ਪੁਲਸ ਅੜਿੱਕੇ

Thursday, Dec 07, 2023 - 11:06 PM (IST)

ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲਾ ਚੜ੍ਹਿਆ ਪੁਲਸ ਅੜਿੱਕੇ

ਅਹਿਮਦਗੜ੍ਹ/ਮਾਲੇਰਕੋਟਲਾ (ਇਰਫਾਨ, ਜ਼ਹੂਰ, ਸ਼ਹਾਬੂਦੀਨ, ਭੂਪੇਸ਼) : ਪ੍ਰਸਿੱਧ ਪੰਜਾਬੀ ਗਾਇਕ ਬਲਕਾਰ ਅਣਖੀਲਾ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲੇ ਮੁਲਜ਼ਮ ਨੂੰ ਤਕਨੀਕੀ ਜਾਂਚ ਦੇ ਸਹਿਯੋਗ ਨਾਲ ਇਕ ਗੁਪਤ ਆਪ੍ਰੇਸ਼ਨ ’ਚ ਮਾਲੇਰਕੋਟਲਾ ਪੁਲਸ ਨੇ ਅੰਮ੍ਰਿਤਸਰ ਤੋਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਹਿਤਾਬ ਸਿੰਘ (30) ਵਜੋਂ ਹੋਈ ਹੈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਕਾਰਵਾਈ ਕਰਦਿਆਂ ਮਾਲੇਰਕੋਟਲਾ ਪੁਲਸ ਦੀ ਟੀਮ ਨੇ ਮਹਿਤਾਬ ਦਾ ਪਤਾ ਲਾਉਣ ’ਚ ਕਾਮਯਾਬੀ ਹਾਸਲ ਕੀਤੀ ਅਤੇ ਉਸ ਨੂੰ ਅੰਮ੍ਰਿਤਸਰ ਦੇ ਗੁੱਜਰਪੁਰਾ ਇਲਾਕੇ ’ਚ ਇਕ ਛੁਪਣਗਾਹ ਤੋਂ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ : ਹੋਣਹਾਰ ਕਬੱਡੀ ਖਿਡਾਰਨ ਦੀ ਸੜਕ ਹਾਦਸੇ 'ਚ ਮੌਤ, 2 ਮਹੀਨਿਆਂ ਦੀ ਗਰਭਵਤੀ ਸੀ ਮ੍ਰਿਤਕਾ

PunjabKesari

ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਧਮਕੀਆਂ ਦੇਣ ਵਾਲਾ ਬਲਕਾਰ ਅਣਖੀਲਾ ਦਾ ਲੰਮੇ ਸਮੇਂ ਤੋਂ ਜਾਣ-ਪਛਾਣ ਵਾਲਾ ਸੀ, ਜਿਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਨੂੰ ਕਈ ਵਾਰ ਧਮਕੀ ਭਰੀਆਂ ਕਾਲਾਂ ਕਰਕੇ ਮੋਟੀਆਂ ਰਕਮਾਂ ਦੀ ਮੰਗ ਕੀਤੀ ਸੀ। ਫਿਰੌਤੀ ਕਾਲਾਂ ਕਰਨ ਲਈ ਵਰਤੇ ਗਏ ਉਸ ਦੇ ਮੋਬਾਇਲ ਨੰਬਰ ਦੀਆਂ ਪਿਛਲੀਆਂ ਐੱਫ. ਆਈ. ਆਰਜ਼ ’ਚ ਤਕਨੀਕੀ ਸਬੂਤਾਂ ਨਾਲ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਪੰਜਾਬੀ ਸੰਗੀਤ ਇੰਡਸਟਰੀ ’ਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗਾ ਤੇ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡੀ.ਐੱਸ.ਪੀ. ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਕਾਬੂ ਕੀਤੇ ਮੁਲਜ਼ਮ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਲੈ ਕੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News