ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ! ਫੇਸਬੁੱਕ ''ਤੇ ਲਾਈਵ ਆ ਕੇ ਦੱਸੀ ਵਜ੍ਹਾ
Friday, Aug 23, 2024 - 10:39 AM (IST)

ਨਥਾਣਾ (ਬੱਜੋਆਣੀਆਂ)- ਬਲਾਕ ਨਥਾਣਾ ਦੇ ਪਿੰਡ ਪੂਹਲੀ ਦੇ ਇਕ ਨੌਜਵਾਨ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਪਿੰਡ ਪੂਹਲੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਸਲਫਾਸ ਨਿਗਲਣ ਸਬੰਧੀ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਜਾਰੀ ਹੋ ਗਈ ਰਾਸ਼ੀ, ਹੁਣੇ ਚੈੱਕ ਕਰੋ ਬੈਂਕ ਖ਼ਾਤੇ
ਭਰੇ ਮਨ ਨਾਲ ਉਕਤ ਨੌਜਵਾਨ ਨੇ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ। ਆਪਣੀ ਖੁਦਕੁਸ਼ੀ ਦਾ ਕਾਰਨ ਉਸ ਨਾਲ ਹੋਈਆਂ ਠੱਗੀਆਂ ਅਤੇ ਗਦਾਰੀਆਂ ਨੂੰ ਦੱਸਿਆ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਨੇ ਕੁਝ ਵਿਅਕਤੀਆਂ ਵੱਲੋਂ ਉਸਨੂੰ ਆਰਥਿਕ ਤੌਰ ’ਤੇ ਬਰਬਾਦ ਕਰਨ ਦੀ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ
ਆਪਣੇ ਨਾਲ ਹੋਈਆਂ ਵਧੀਕੀਆਂ ਬਾਰੇ ਉਸ ਵੱਲੋਂ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਜਸਵਿੰਦਰ ਪੂਹਲੀ ਕਲਾਕਾਰੀ ਨਾਲ ਜੁੜਿਆ ਹੋਇਆ ਸੀ। ਉਸ ਵੱਲੋਂ ਆਪਣੀ ਆਵਾਜ਼ ਵਿਚ ਗੀਤ ਵੀ ਰਿਕਾਰਡ ਕਰਵਾਏ ਸਨ। ਜਸਵਿੰਦਰ ਪੂਹਲੀ ਇਕ ਲੱਤ ਤੋਂ ਅਪਾਹਜ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8