ਦੁਖ਼ਦ ਖ਼ਬਰ : ਪੰਜਾਬੀ ਗਾਇਕ 'ਦਿਲਜਾਨ' ਦੀ ਦਰਦਨਾਕ ਹਾਦਸੇ ਦੌਰਾਨ ਮੌਤ

Tuesday, Mar 30, 2021 - 09:16 AM (IST)

ਦੁਖ਼ਦ ਖ਼ਬਰ : ਪੰਜਾਬੀ ਗਾਇਕ 'ਦਿਲਜਾਨ' ਦੀ ਦਰਦਨਾਕ ਹਾਦਸੇ ਦੌਰਾਨ ਮੌਤ

ਅੰਮ੍ਰਿਤਸਰ : ਪੰਜਾਬ ਦੇ ਮਸ਼ਹੂਰ ਤੇ ਸੁਰੀਲੇ ਗਾਇਕ 'ਦਿਲਜਾਨ' ਦੀ ਦਰਦਨਾਕ ਹਾਦਸੇ 'ਚ ਮੌਤ ਹੋ ਗਈ ਹੈ। "ਸੁਰਖ਼ਸ਼ੇਤਰ" ਰਾਹੀ ਪ੍ਰਸਿੱਧ ਹੋਏ ਗਾਇਕ ਦਿਲਜਾਨ ਅੰਮ੍ਰਿਤਸਰ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਗਾਇਕ ਦਿਲਜਾਨ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਦਿਲਜਾਨ ਦੀ ਅਚਾਨਕ ਮੌਤ ਨਾਲ ਪੂਰੇ ਸੰਗੀਤ ਜਗਤ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸਣਯੋਗ ਹੈ ਕਿ ਟੀ. ਵੀ. ਪ੍ਰੋਗਰਾਮ ਸੁਰਖਸ਼ੇਤਰ 'ਚ ਇੰਡੀਆ ਤੇ ਪਾਕਿਸਤਾਨ ਵਿਚਕਾਰ ਹੋਏ ਗਾਇਕੀ ਮੁਕਾਬਲੇ 'ਚ ਦਿਲਜਾਨ ਜੇਤੂ ਰਹੇ ਸਨ, ਜਿਸ ਦੀ ਬਦੌਲਤ ਉਨ੍ਹਾਂ ਨੂੰ ਰਾਤੋ-ਰਾਤ ਸ਼ੌਹਰਤ ਹਾਸਲ ਹੋਈ ਸੀ।

ਇਹ ਵੀ ਪੜ੍ਹੋ : ਹੋਲੀ ਮੌਕੇ ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਦਰਿੰਦਿਆਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਦਿੱਤਾ ਜ਼ਹਿਰ

ਉਨ੍ਹਾਂ ਦੀ ਗਿਣਤੀ ਦੇਸ਼-ਵਿਦੇਸ਼ ਦੇ ਬਿਹਤਰੀਨ ਗਾਇਕਾਂ 'ਚ ਕੀਤੀ ਜਾਂਦੀ ਸੀ। ਉਨ੍ਹਾਂ ਦੀ ਅਚਾਨਕ ਮੌਤ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ।


 


author

Babita

Content Editor

Related News