ਦਿਲਜੀਤ ਦੋਸਾਂਝ ਸਿਰਫ਼ ਇਸ ਸ਼ਰਤ ''ਤੇ ਅੱਜ ਚੰਗੀਗੜ੍ਹ ''ਚ ਕਰ ਰਹੇ ਨੇ ਸ਼ੋਅ
Saturday, Dec 14, 2024 - 01:47 PM (IST)
ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਪੰਜਾਬ ਵਾਲੇ ਸ਼ੋਅ ਯਾਨੀਕਿ ਚੰਡੀਗੜ੍ਹ ਵਾਲੇ ਸ਼ੋਅ ਨੂੰ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਹਰੀ ਝੰਡੀ ਮਿਲ ਗਈ ਸੀ। ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਪਾਈ ਗਈ ਹੈ। ਪਟੀਸ਼ਨ 'ਚ ਕੰਸਰਟ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਕੀ ਤੁਹਾਨੂੰ ਪਤਾ ਹੈ ਦਿਲਜੀਤ ਦੇ ਇਸ ਸ਼ੋਅ ਨੂੰ ਹਰੀ ਝੰਡੀ ਕਿਸ ਸ਼ਰਤ 'ਤੇ ਮਿਲੀ ਹੈ। ਆਓ ਦੱਸਦੇ ਹਾਂ ਇਸ ਬਾਰੇ....
ਇਹ ਵੀ ਪੜ੍ਹੋ- ਦਿਲਜੀਤ ਦੇ ਸ਼ੋਅ 'ਚ ਪੰਜਾਬ ਦੇ CM ਨਾਲ ਇਹ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤ
ਕਿਸ ਸ਼ਰਤ ਨਾਲ ਦਿੱਤੀ ਗਈ ਇਜਾਜ਼ਤ
ਹਾਈ ਕੋਰਟ ਨੇ ਇਹ ਇਜਾਜ਼ਤ ਇਸ ਸ਼ਰਤ 'ਤੇ ਦਿੱਤੀ ਕਿ ਸਮਾਗਮ ਵਾਲੀ ਥਾਂ 'ਤੇ ਸ਼ੋਰ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ। ਜੇਕਰ ਇਸ ਸ਼ਰਤ ਦੀ ਉਲੰਘਣਾ ਕੀਤੀ ਗਈ ਤਾਂ ਪ੍ਰਬੰਧਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਹੋਵੇਗੀ ਅਤੇ ਅਦਾਲਤ 'ਚ ਸਟੇਟਸ ਰਿਪੋਰਟ ਦਾਇਰ ਕੀਤੀ ਜਾਵੇਗੀ।
ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਹੁਕਮ ਦਿੱਤਾ ਕਿ ਸਮਾਗਮ ਵਾਲੀ ਜਗ੍ਹਾ 'ਚ ਸ਼ੋਰ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ। ਜੇਕਰ ਸ਼ੋਰ ਦਾ ਪੱਧਰ ਇਸ ਤੋਂ ਵੱਧ ਜਾਂਦਾ ਹੈ, ਤਾਂ ਸਬੰਧਤ ਅਧਿਕਾਰੀ ਸ਼ੋਰ ਪ੍ਰਦੂਸ਼ਣ (ਨਿਯੰਤ੍ਰਣ ਅਤੇ ਨਿਯੰਤਰਣ) ਨਿਯਮ 2000 ਦੇ ਤਹਿਤ ਪ੍ਰਬੰਧਕਾਂ ਵਿਰੁੱਧ ਕਾਰਵਾਈ ਕਰਨਗੇ। ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਕੰਸਰਟ ਰਾਤ 10 ਵਜੇ ਤੋਂ ਪਹਿਲਾਂ ਖ਼ਤਮ ਹੋ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ - CM ਭਗਵੰਤ ਮਾਨ ਨੂੰ ਮਿਲਣ ਮਗਰੋਂ ਦਿਲਜੀਤ ਨੇ ਲੋਕਾਂ ਤੋਂ ਕੀਤੀ ਅਜਿਹੀ ਮੰਗ, ਹੋਣ ਲੱਗੀ ਹਰ ਪਾਸੇ ਚਰਚਾ
ਮੁੱਖ ਮੰਤਰੀਆਂ ਸਣੇ ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨੀਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ 'ਚ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਕੰਸਰਟ 'ਚ ਸ਼ਿਰਕਤ ਕਰਨਗੇ। ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਪ੍ਰੋਗਰਾਮ 'ਚ ਹਾਜ਼ਰ ਹੋਣਗੇ। ਚੰਡੀਗੜ੍ਹ ਪੁਲਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਇਸ ਸਬੰਧੀ ਵਿਸ਼ੇਸ਼ ਪ੍ਰਬੰਧ ਕਰਨ 'ਚ ਲੱਗੇ ਹੋਏ ਹਨ। ਡੀਜੀਪੀ ਸੁਰਿੰਦਰ ਸਿੰਘ ਯਾਦਵ ਨੇ ਖੁਦ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨਾਲ ਪੁਲਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੂੰ ਮਿਲਣ ਮਗਰੋਂ ਦਿਲਜੀਤ ਨੇ ਲੋਕਾਂ ਤੋਂ ਕੀਤੀ ਅਜਿਹੀ ਮੰਗ, ਹੋਣ ਲੱਗੀ ਹਰ ਪਾਸੇ ਚਰਚਾ
2500 ਜਵਾਨ ਸੰਭਾਲਣਗੇ ਸੁਰੱਖਿਆ ਪ੍ਰਬੰਧ
ਦੱਸ ਦੇਈਏ ਕਿ ਵੀਰਵਾਰ ਤਕ ਪ੍ਰੋਗਰਾਮ 'ਚ ਚੰਡੀਗੜ੍ਹ ਪੁਲਸ ਦੇ ਅਧਿਕਾਰੀਆਂ ਸਮੇਤ 1200 ਦੇ ਕਰੀਬ ਜਵਾਨ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਤੇ ਹੋਰ ਵੱਡੇ ਨੇਤਾਵਾਂ ਤੇ ਉਦਯੋਗਪਤੀਆਂ ਦੇ ਆਉਣ ਦੀ ਸੂਚਨਾ 'ਤੇ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ। ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਵੀ 1200 ਤੋਂ ਵਧਾ ਕੇ 2500 ਕਰ ਦਿੱਤੀ ਗਈ ਹੈ। ਪ੍ਰੋਗਰਾਮ 'ਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਆਮਦ ਕਾਰਨ ਹਰਿਆਣਾ ਤੇ ਪੰਜਾਬ ਪੁਲਸ ਵੀ ਸੁਰੱਖਿਆ ਪ੍ਰਬੰਧਾਂ 'ਚ ਤਾਇਨਾਤ ਰਹੇਗੀ। ਦੋਵਾਂ ਸੂਬਿਆਂ ਦੇ ਅਧਿਕਾਰੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।