ਲਓ ਜੀ ਹੁਣ ਇਸ ਮਹਿਕਮੇ ਨੇ ਦਿਲਜੀਤ ਨੂੰ ਲਿਆ ਲੰਮੇ ਹੱਥੀਂ

Thursday, Dec 19, 2024 - 03:12 PM (IST)

ਲਓ ਜੀ ਹੁਣ ਇਸ ਮਹਿਕਮੇ ਨੇ ਦਿਲਜੀਤ ਨੂੰ ਲਿਆ ਲੰਮੇ ਹੱਥੀਂ

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਮਹਾਰਾਸ਼ਟਰ ਬਾਲ ਕਮਿਸ਼ਨ ਨੇ ਵੀ ਦਿਲਜੀਤ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਮਹਾਰਾਸ਼ਟਰ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸੇ ਵੀ ਸ਼ੋਅ ਦੌਰਾਨ ਸਟੇਜ 'ਤੇ ਬੱਚਿਆਂ ਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ - ਨਹੀਂ ਟਲਿਆ ਦਿਲਜੀਤ ਦੋਸਾਂਝ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ

ਨੋਟਿਸ 'ਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਪੇਸ਼ ਨਹੀਂ ਕੀਤੇ ਜਾਣੇ ਚਾਹੀਦੇ। ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 22 ਜੁਲਾਈ, 2019 ਦੇ ਹੁਕਮ ਦਾ ਹਵਾਲਾ ਦਿੱਤਾ, ਜੋ ਜਨਤਕ ਪ੍ਰਦਰਸ਼ਨਾਂ ਅਤੇ ਬੱਚਿਆਂ 'ਤੇ ਉਨ੍ਹਾਂ ਦੇ ਸੰਭਾਵੀ ਪ੍ਰਭਾਵ ਬਾਰੇ ਚਿੰਤਾਵਾਂ ਦਾ ਜ਼ਿਕਰ ਕਰਦਾ ਹੈ। ਇਹ ਨੋਟਿਸ ਪੰਡਿਤਰਾਓ ਧਰੇਨਵਰ ਦੁਆਰਾ ਦਾਇਰ ਸ਼ਿਕਾਇਤ ਦੇ ਜਵਾਬ 'ਚ ਆਇਆ ਹੈ, ਜਿਸ ਨੇ ਸਟੇਜ ਪ੍ਰਦਰਸ਼ਨ 'ਚ ਬੱਚਿਆਂ ਦੀ ਵਰਤੋਂ ਅਤੇ ਦਿਲਜੀਤ ਦੇ ਕੁਝ ਗੀਤਾਂ ਦੀ ਸਮੱਗਰੀ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਸਨ।

ਇਹ ਵੀ ਪੜ੍ਹੋ - ਗਾਇਕ ਰਣਜੀਤ ਬਾਵਾ ਦਾ ਪੋਸਟ ਸੁਰਖੀਆਂ 'ਚ, ਕਿਹਾ- ਹਿੰਦੂ-ਸਿੱਖ ਦਾ ਮੁੱਦਾ ਬਣਾਉਣਾ ਚੰਗਾ ਨਹੀਂ

ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਹੈ ਕਿ ਅਜਿਹੀ ਪੇਸ਼ਕਾਰੀ ਨੌਜਵਾਨਾਂ ਦੇ ਦਿਮਾਗ਼ 'ਤੇ ਮਾੜਾ ਅਸਰ ਪਾ ਸਕਦੀਆਂ ਹਨ। ਇੱਕ ਦਿਨ ਪਹਿਲਾਂ, ਮੁੰਬਈ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (ਡੀ. ਸੀ. ਪੀ. ਓ.) ਨੇ ਵੀ ਦਿਲਜੀਤ ਦੋਸਾਂਝ ਦੇ ਪ੍ਰਬੰਧਨ ਨੂੰ ਇੱਕ ਨੋਟਿਸ ਜਾਰੀ ਕੀਤਾ ਸੀ, ਜਿਸ 'ਚ ਉਸ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਅਤੇ ਗੁਟਕਾ ਵਰਗੇ ਪਦਾਰਥਾਂ ਦੇ ਕਿਸੇ ਵੀ ਪ੍ਰਮੋਸ਼ਨ ਦੀ ਇਜਾਜ਼ਤ ਦੇਣ ਵਿਰੁੱਧ ਚਿਤਾਵਨੀ ਦਿੱਤੀ ਗਈ ਸੀ। ਹਾਲਾਂਕਿ ਦਿਲਜੀਤ ਅਤੇ ਉਨ੍ਹਾਂ ਦੀ ਟੀਮ ਨੇ ਅਜੇ ਤੱਕ ਨੋਟਿਸ ਦਾ ਜਵਾਬ ਨਹੀਂ ਦਿੱਤਾ ਹੈ।

ਇਹ ਵੀ ਪੜ੍ਹੋ - 'ਜਿਨ੍ਹਾਂ ਦੇ ਸਿਰ 'ਤੇ ਵੱਡਿਆ ਦਾ ਹੱਥ ਹੋਵੇ, ਉਨ੍ਹਾਂ ਦਾ ਹਰ ਰਸਤਾ ਸੌਖਾ ਹੋ ਜਾਂਦੈ'

ਨੋਟਿਸ 'ਚ ਮੁੱਖ ਨਿਰਦੇਸ਼ :-


1. ਕਿਸੇ ਵੀ ਰੂਪ 'ਚ ਲਾਈਵ ਸਟੇਜ ਪ੍ਰਦਰਸ਼ਨ 'ਚ ਬੱਚਿਆਂ ਨੂੰ ਸ਼ਾਮਲ ਕਰਨ 'ਤੇ ਪਾਬੰਦੀ।
2. ਸ਼ਰਾਬ, ਨਸ਼ੇ, ਗੁਟਕਾ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਜਾਂ ਕੰਮਾਂ 'ਤੇ ਪਾਬੰਦੀ।
3. ਜਨਤਕ ਸਮਾਗਮਾਂ ਦੌਰਾਨ ਬਾਲ ਸੁਰੱਖਿਆ ਕਾਨੂੰਨਾਂ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News