ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
Sunday, Sep 13, 2026 - 12:02 PM (IST)
ਬਰਨਾਲਾ (ਪੁਨੀਤ) - ਪੰਜਾਬੀ ਗਾਇਕ ਗੁਲਾਬ ਸਿੱਧੂ ਘਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਬਰਨਾਲਾ ਦੇ ਪਿੰਡ ਫਰਵਾਹੀ ਸਥਿਤ ਘਰ ਦੇ ਬਾਹਰ ਦੇਰ ਰਾਤ 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ 3 ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੁੰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: 'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ
ਫਿਲਹਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਹ ਘਟਨਾ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ 1.30 ਵਜੇਂ 2.00 ਵਜੇ ਦਰਮਿਆਨ ਵਾਪਰੀ ਦੱਸੀ ਜਾ ਰਹੀ ਹੈ ਅਤੇ ਜਿਸ ਸਮੇਂ ਇਹ ਫਾਈਰਿੰਗ ਹੋਈ ਗਾਇਕ ਘਰ ਵਿੱਚ ਮੌਜੂਦ ਨਹੀਂ ਸੀ। ਉਥੇ ਹੀ ਸਿੱਧੂ ਦੇ ਘਰ 'ਤੇ ਹੋਈ ਇਸ ਫਾਈਰਿੰਗ ਦੀ ਜ਼ਿੰਮੇਵਾਰੀ ਗੈਂਗਸਟਰ ਡੋਨੀ ਬਲ ਨੇ ਲਈ ਹੈ।
ਇਹ ਵੀ ਪੜ੍ਹੋ: ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ
ਘਟਨਾ ਦੀ ਜਾਂਚ ਕਰ ਰਹੇ ਐਸਪੀਡੀ ਸੰਜੀਵ ਗੋਇਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਉਨ੍ਹਾਂ ਦੇ ਮੋਬਾਈਲ ਲੋਕੇਸ਼ਨ ਦਾ ਪਤਾ ਲਗਾਉਣ ਲਈ ਡੰਪ ਡੇਟਾ ਇਕੱਠਾ ਕੀਤਾ ਜਾ ਰਿਹਾ ਹੈ। ਪੁਲਸ ਦੇ ਅਨੁਸਾਰ, ਗੁਲਾਬ ਸਿੱਧੂ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ 2 ਗੰਨਮੈਨ ਦਿੱਤੇ ਗਏ ਸਨ। ਇਸ ਤੋਂ ਪਹਿਲਾਂ, ਇਨ੍ਹਾਂ ਧਮਕੀਆਂ ਦੇ ਸਬੰਧ ਵਿੱਚ ਕੁੱਝ ਵਿਅਕਤੀ ਗ੍ਰਿਫਤਾਰ ਹੋ ਚੁੱਕੇ ਹਨ ਪਰ ਇਹ ਸਪੱਸ਼ਟ ਨਹੀਂ ਹੈ ਕਿ ਕੀ ਇਹ ਤਾਜ਼ਾ ਘਟਨਾ ਪਿਛਲੇ ਮਾਮਲਿਆਂ ਨਾਲ ਜੁੜੀ ਹੋਈ ਹੈ ਜਾਂ ਨਹੀਂ। ਮੁਲਜ਼ਮਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
