ਹੜ੍ਹ ਪੀੜਤਾਂ ਦੀ ਮਦਦ ਲਈ ਗਾਇਕ ਗੁਰਦਾਸ ਮਾਨ ਵੱਲੋਂ CM ਰਿਲੀਫ ਫੰਡ ''ਚ 25 ਲੱਖ ਰੁਪਏ ਦੇਣ ਦਾ ਐਲਾਨ

Monday, Sep 01, 2025 - 11:18 AM (IST)

ਹੜ੍ਹ ਪੀੜਤਾਂ ਦੀ ਮਦਦ ਲਈ ਗਾਇਕ ਗੁਰਦਾਸ ਮਾਨ ਵੱਲੋਂ CM ਰਿਲੀਫ ਫੰਡ ''ਚ 25 ਲੱਖ ਰੁਪਏ ਦੇਣ ਦਾ ਐਲਾਨ

ਐਂਟਰਟੇਨਮੈਂਟ ਡੈਸਕ- ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਪਿੰਡਾਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਜਿਸ ਨੂੰ ਵੇਖਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਪੰਜਾਬ ਦੇ ਕਲਾਕਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਆਏ ਅੱਗੇ ਆਏ ਹਨ। ਉਨਾਂ ਨੇ ਮੁੱਖ ਮੰਤਰੀ ਰਿਲੀਫ ਫੰਡ 'ਚ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ: ਰਾਜ ਕੁੰਦਰਾ ਨੇ ਕੀਤਾ ਐਲਾਨ, ਫਿਲਮ 'ਮੇਹਰ' ਦੀ ਪਹਿਲੇ ਦਿਨ ਦੀ ਕਮਾਈ ਹੜ੍ਹ ਪੀੜਤਾਂ ਨੂੰ ਕਰਨਗੇ ਦਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਪੰਜਾਬੀ ਗਾਇਕ ਰਣਜੀਤ ਬਾਵਾ, ਬੱਬੂ ਮਾਨ ਅਤੇ ਸਤਿੰਦਰ ਸਰਤਾਜ ਵੱਲੋਂ ਵੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਦਾ ਐਲਾਨ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਆਪਣੇ ਸ਼ੋਅ ਦੀ ਪੂਰੀ ਕਮਾਈ ਹੜ੍ਹ ਪੀੜਤਾਂ ਨੂੰ ਦੇਣਗੇ ਰਣਜੀਤ ਬਾਵਾ ! ਕੈਨੇਡਾ ਕੰਸਰਟ ਦੌਰਾਨ ਸਟੇਜ 'ਤੇ ਖੜ੍ਹ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News